Breaking News
Home / ਕੈਨੇਡਾ / Front / ਏਸ਼ੀਅਨ ਖੇਡਾਂ ’ਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਗੋਲਡ ਮੈਡਲ

ਏਸ਼ੀਅਨ ਖੇਡਾਂ ’ਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਗੋਲਡ ਮੈਡਲ

ਏਸ਼ੀਅਨ ਖੇਡਾਂ ’ਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਗੋਲਡ ਮੈਡਲ

ਸ੍ਰੀਲੰਕਾ ਨੂੰ ਫਾਈਨਲ ਮੁਕਾਬਲੇ ’ਚ 19 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ/ਬਿਊਰੋ ਨਿਊਜ਼

ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਚੀਨ ਦੇ ਹਾਂਗਜੂ ਵਿਚ ਹੋ ਰਹੀਆਂ ਏਸ਼ੀਅਨ ਖੇਡਾਂ ਵਿਚ ਗੋਲਡ ਮੈਡਲ ਜਿੱਤ ਲਿਆ ਹੈ। ਅੱਜ ਸੋਮਵਾਰ ਸਵੇਰੇ ਖੇਡੇ ਗਏ ਫਾਈਨਲ ਮੁਕਾਬਲੇ ਵਿਚ ਭਾਰਤ ਦੀ ਮਹਿਲਾ ਕ੍ਰਿਕਟ ਟੀਮ ਨੇ ਸ੍ਰੀਲੰਕਾ ਦੀ ਟੀਮ ਨੂੰ 19 ਦੌੜਾਂ ਨਾਲ ਹਰਾਇਆ ਹੈ। ਇਹ ਭਾਰਤ ਦਾ ਏਸ਼ੀਅਨ ਖੇਡਾਂ ਦੇ ਕ੍ਰਿਕਟ ਈਵੈਂਟ ਵਿਚ ਪਹਿਲਾ ਮੈਡਲ ਹੈ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਕਿਸੇ ਵੀ ਏਸ਼ੀਅਨ ਖੇਡਾਂ ਵਿਚ ਹਿੱਸਾ ਨਹੀਂ ਲਿਆ ਸੀ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ ’ਤੇ 116 ਦੌੜਾਂ ਬਣਾਈਆਂ ਸਨ ਅਤੇ ਸ੍ਰੀਲੰਕਾ ਦੀ ਟੀਮ ਨੂੰ ਜਿੱਤਣ ਲਈ 117 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਤੋਂ ਬਾਅਦ ਸ੍ਰੀਲੰਕਾ ਦੀ ਟੀਮ 20 ਓਵਰਾਂ ਵਿਚ 8 ਵਿਕਟਾਂ ਗੁਆ ਕੇ 97 ਦੌੜਾਂ ਹੀ ਬਣਾ ਸਕੀ। ਭਾਰਤ ਵਲੋਂ ਤਿਤਾਸ ਸਾਧੂ ਨੇ ਵਧੀਆ ਗੇਂਦਬਾਜ਼ੀ ਕਰਦਿਆਂ ਸ੍ਰੀਲੰਕਾ ਦੀਆਂ ਤਿੰਨ ਖਿਡਾਰਨਾਂ ਨੂੰ ਆਊਟ ਕੀਤਾ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …