Breaking News
Home / ਕੈਨੇਡਾ / Front / ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ

ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ

ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਨੋਟਿਸ ਜਾਰੀ

ਮਨਪ੍ਰੀਤ ਸਿੰਘ ਬਾਦਲ ਨੇ ਜ਼ਮਾਨਤ ਅਰਜ਼ੀ ਲਈ ਵਾਪਸ

ਬਠਿੰਡਾ/ਬਿਊਰੋ ਨਿਊਜ਼

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦਿਆਂ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਾਰੇ ਹਵਾਈ ਅੱਡਿਆਂ ’ਤੇ ਅਲਰਟ ਜਾਰੀ ਕੀਤਾ ਗਿਆ ਹੈ। ਧਿਆਨ ਰਹੇ ਕਿ ਮਨਪ੍ਰੀਤ ਸਿੰਘ ਬਾਦਲ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੇਸ ਦਰਜ ਹੋ ਚੁੱਕਾ ਹੈ ਅਤੇ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਸਿੰਘ ਬਾਦਲ ਵਿਦੇਸ਼ ਭੱਜ ਸਕਦੇ ਹਨ। ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਬਿਊਰੋ ਨੇ ਲੈਂਡ ਅਲਾਟਮੈਂਟ ਦੇ ਮਾਮਲੇ ਵਿਚ ਫਰਾਡ ਦਾ ਕੇਸ ਦਰਜ ਕੀਤਾ ਹੋਇਆ ਹੈ। ਮਨਪ੍ਰੀਤ ਬਾਦਲ ਤੋਂ ਇਲਾਵਾ ਇਸ ਮਾਮਲੇ ਵਿਚ ਪੰਜ ਹੋਰ ਆਰੋਪੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਸਦੇ ਚੱਲਦਿਆਂ ਮਨਪ੍ਰੀਤ ਸਿੰਘ ਬਾਦਲ ਦੀ ਹੁਣ ਕਿਸੇ ਸਮੇਂ ਵੀ ਗਿ੍ਰਫਤਾਰੀ ਹੋ ਸਕਦੀ ਹੈ ਅਤੇ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਵੀ ਕੀਤੀ ਸੀ। ਇਸੇ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਆਪਣੀ ਜ਼ਮਾਨਤ ਅਰਜ਼ੀ ਵੀ ਵਾਪਸ ਲੈ ਲਈ ਹੈ ਅਤੇ ਉਨ੍ਹਾਂ ਨੇ ਬਠਿੰਡਾ ਸੈਸ਼ਨ ਕੋਰਟ ਵਿਚੋਂ ਅਗਾਊਂ ਜ਼ਮਾਨਤ ਮੰਗੀ ਸੀ। ਧਿਆਨ ਰਹੇ ਕਿ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿੱਤ ਮੰਤਰੀ ਰਹੇ। ਫਿਰ ਉਹ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਫਿਰ ਵਿੱਤ ਮੰਤਰੀ ਬਣ ਗਏ। ਹੁਣ ਮਨਪ੍ਰੀਤ ਬਾਦਲ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ।

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …