Breaking News
Home / ਕੈਨੇਡਾ / Front / ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮਨਪ੍ਰੀਤ ਬਾਦਲ ਖਿਲਾਫ ਕਸੇ ਤਨਜ਼

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮਨਪ੍ਰੀਤ ਬਾਦਲ ਖਿਲਾਫ ਕਸੇ ਤਨਜ਼

ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮਨਪ੍ਰੀਤ ਬਾਦਲ ਖਿਲਾਫ ਕਸੇ ਤਨਜ਼

ਕਿਹਾ : ਕਿੱਥੇ ਗਈ ਮਨਪ੍ਰੀਤ ਬਾਦਲ ਦੀ ਸ਼ਾਇਰੀ

ਲੁਧਿਆਣਾ/ਬਿਊਰੋ ਨਿਊਜ਼

ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਲੈ ਕੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਤਨਜ਼ ਕਸੇ ਹਨ। ਰਵਨੀਤ ਬਿੱਟੂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਗਿ੍ਰਫਤਾਰੀ ਦੇ ਡਰੋਂ ਵਿਦੇਸ਼ ਭੱਜੇ ਹੋਏ ਹਨ। ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਜੇਕਰ ਮਨਪ੍ਰੀਤ ਬਾਦਲ ਸੱਚੇ ਹਨ ਤਾਂ ਉਹ ਸਾਹਮਣੇ ਆਉਣ। ਰਵਨੀਤ ਬਿੱਟੂ ਨੇ ਕਿਹਾ ਕਿ ਮਨਪ੍ਰੀਤ ਬਾਦਲ ਸ਼ਾਇਰੀ ਕਰਕੇ ਵੱਡੇ-ਵੱਡੇ ਸ਼ਾਇਰਾਂ ਦੀਆਂ ਮਿਸਾਲਾਂ ਦਿੰਦੇ ਸਨ ਤਾਂ ਅੱਜ ਉਹ ਸ਼ਾਇਰੀ ਕਿੱਥੇ ਗਈ ਹੈ। ਰਵਨੀਤ ਬਿੱਟੂ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਵਰਗੇ  ਬੰਦਿਆਂ ਕਾਰਨ ਹੀ ਅੱਜ ਅਸੀਂ ਵਿਰੋਧੀ ਧਿਰ ਵਿਚ ਬੈਠੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅੱਜ ਕਾਂਗਰਸ ਪਾਰਟੀ ਦੇ ਜਿਹੜੇ ਵੀ ਹਾਲਾਤ ਬਣੇ ਹਨ, ਉਨ੍ਹਾਂ ਲਈ ਮਨਪ੍ਰੀਤ ਬਾਦਲ ਜ਼ਿੰਮੇਵਾਰ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੂੰ ਸਾਹਮਣੇ ਆ ਕੇ ਹਾਲਾਤ ਨਾਲ ਨਜਿੱਠਣਾ ਚਾਹੀਦਾ ਹੈ। ਧਿਆਨ ਰਹੇ ਕਿ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਖਿਲਾਫ ਭਿ੍ਰਸ਼ਟਾਚਾਰ ਦਾ ਕੇਸ ਦਰਜ ਹੋ ਚੁੱਕਾ ਹੈ ਅਤੇ ਵਿਜੀਲੈਂਸ ਵਲੋਂ ਮਨਪ੍ਰੀਤ ਸਿੰਘ ਬਾਦਲ ਦੀ ਗਿ੍ਰਫਤਾਰੀ ਲਈ ਛਾਪੇ ਵੀ ਮਾਰੇ ਜਾ ਰਹੇ ਹਨ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …