ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨਵਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ September 26, 2023 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜ਼ਾਰ ਨਵਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ ਕਿਹਾ : ਨਵੀਂ ਤਕਨੀਕ ਦੇ ਆਉਣ ਨਾਲ ਭਿ੍ਰਸ਼ਟਾਚਾਰ ਘਟਿਆ ਅਤੇ ਸਹੂਲਤਾਂ ’ਚ ਹੋਇਆ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 9ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਨਵਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਰੋਜ਼ਗਾਰ ਮੇਲਾ ਦੇਸ਼ ਭਰ ’ਚ 46 ਸਥਾਨਾਂ ’ਤੇ ਆਯੋਜਿਤ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ’ਚ ਆਯੋਜਿਤ ਪ੍ਰੋਗਰਾਮ ਵਿਚ ਸ਼ਾਮਲ ਹੋਏ। ਇਥੋਂ ਉਨ੍ਹਾਂ ਨੇ 45 ਥਾਵਾਂ ’ਤੇ ਮੌਜੂਦ ਨੌਜਵਾਨ ਕਰਮਚਾਰੀਆਂ ਨੂੰ ਵੀਡੀਓ ਕਾਨਫਰੰਸਿੰਗ ਜਰੀਏ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ ਪਿਛਲੇ ਕੁੱਝ ਦਿਨਾਂ ਦੌਰਾਨ ਕੇਂਦਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚ ਨਿਯੁਕਤ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਨੌ ਸਾਲਾਂ ਦੌਰਾਨ ਇਨੋਵੇਟਿਵ ਤਰੀਕੇ ਨਾਲ ਬਹੁਤ ਵੱਡੇ ਬਦਲਾਅ ਹੋਏ ਹਨ ਅਤੇ ਨਵੀਂ ਤਕਨੀਕ ਦੀ ਵਰਤੋਂ ਵਧਣ ਨਾਲ ਭਿ੍ਰਸ਼ਟਾਚਾਰ ਘਟਿਆ ਹੈ ਸਹੂਲਤਾਂ ਵਧੀਆਂ ਹਨ। ਪ੍ਰਧਾਨ ਮੰਤਰੀ ਨੇ ਨਿਯੁਕਤੀ ਪੱਤਰ ਮਿਲਣ ’ਤੇ ਸਭ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਦੇ ਹਰ ਨੌਜਵਾਨ ਦਾ ਸੁਪਨਾ ਹੈ ਕਿ ਉਹ ਦੇਸ਼ ਦਾ ਸੱਚਾ ਪਹਿਰੇਦਾਰ ਬਣੇ। ਇਸ ਤੋਂ ਪਹਿਲਾਂ 8ਵਾਂ ਰੋਜ਼ਗਾਰ ਮੇਲਾ 28 ਅਗਸਤ ਨੂੰ ਆਯੋਜਿਤ ਕੀਤਾ ਗਿਆ ਸੀ, ਜਿਸ ’ਚ ਪ੍ਰਧਾਨ ਮੰਤਰੀ ਨੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ। 2023-09-26 Parvasi Chandigarh Share Facebook Twitter Google + Stumbleupon LinkedIn Pinterest