0.6 C
Toronto
Saturday, December 6, 2025
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ’ਤੇ ਕੀਤਾ ਪਲਟਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ’ਤੇ ਕੀਤਾ ਪਲਟਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ’ਤੇ ਕੀਤਾ ਪਲਟਵਾਰ

ਕਿਹਾ : ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਵਾਲੀ ਇੱਛਾ ਦੀ ਕਰ ਦਿੱਤੀ ਸੀ ਭਰੂਣ ਹੱਤਿਆ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਰਮਿਆਨ ਤਲਖੀ ਵਧਦੀ ਜਾ ਰਹੀ ਹੈ। ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੇ ਗਏ ਦਾਅਵੇ ’ਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਟਵੀਟ ਕਰਕੇ ਕਿਹਾ ਕਿ ਤੁਸੀਂ ਪੰਜਾਬ ਦੇ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਤੋੜਨ ਦੀ ਗੱਲ ਕਰ ਰਹੇ ਹੋ, ‘ਮੈਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਨੇ ਤੁਹਾਡੀ ਮੁੱਖ ਮੰਤਰੀ ਬਣਨ ਵਾਲੀ ਇੱਛਾ ਦੀ ਭਰੂਣ ਹੱਤਿਆ ਕਰ ਦਿੱਤੀ ਸੀ।’ ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੈਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਦਾ ਨੁਮਾਇੰਦਾ ਹਾਂ ਅਤੇ ਤੁਹਾਡੀ ਤਰ੍ਹਾਂ ਤਿਕੜਮਬਾਜ਼ ਨਹੀਂ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਤੁਹਾਡੇ ’ਚ ਹਿੰਮਤ ਹੈ ਤਾਂ ਹਾਈ ਕਮਾਂਡ ਨਾਲ ਗੱਲ ਕਰੋ। ਧਿਆਨ ਰਹੇ ਕਿ ਲੰਘੇ ਦਿਨੀਂ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹੋਣ ਦਾ ਦਾਅਵਾ ਕੀਤਾ ਸੀ। ਬਾਜਵਾ ਨੇ ਇਹ ਵੀ ਕਿਹਾ ਸੀ ਕਿ ਲੋਕ ਸਭਾ ਚੋਣਾਂ 2024 ਤੋਂ ਬਾਅਦ ਪੰਜਾਬ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਪ੍ਰਤਾਪ ਸਿੰਘ ਬਾਜਵਾ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉਨ੍ਹਾਂ ’ਤੇ ਜਬਰਦਸਤ ਪਲਟਵਾਰ ਕੀਤਾ ਹੈ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਪ੍ਰਤਾਪ ਸਿੰਘ ਬਾਜਵਾ ’ਤੇ ਪਲਟਵਾਰ ਕੀਤਾ ਸੀ। ‘ਆਪ’ ਨੇ ਕਿਹਾ ਸੀ ਕਿ ਬਾਜਵਾ ਜੋ ਮੁੱਖ ਮੰਤਰੀ ਬਣਨ ਦਾ ਸੁਪਨਾ ਦੇਖ ਰਹੇ ਹਨ, ਉਹ ਕਦੇ ਵੀ ਪੂਰਾ ਨਹੀਂ ਹੋਵੇਗਾ।

RELATED ARTICLES
POPULAR POSTS