ਅਬੋਹਰ : ਟਿਕਟ ਕੱਟਣ ਤੋਂ ਨਰਾਜ਼ ਬੱਲੂਆਣਾ ਤੋਂ ਤਿੰਨ ਵਾਰ ਵਿਧਾਇਕ ਰਹੇ ਗੁਰਤੇਜ ਸਿੰਘ ਘੁੜਿਆਣਾ ਨੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਨਾਤਾ ਤੋੜ ਲਿਆ ਹੈ। ਉਹ ਹੁਣ ਆਜ਼ਾਦ ਜਾਂ ਕਿਸੇ ਦੂਸਰੀ ਪਾਰਟੀ ਵਲੋਂ ਚੋਣ ਲੜਨਗੇ। ਪੱਤਰਕਾਰਾਂ ਨਾਲ ਗੱਲਬਾਤ ਵਿਚ ਉਹਨਾਂ ਕਿਹਾ ਕਿ ਟਿਕਟ ਲਈ ਕਰੀਬ ਤਿੰਨ ਹਫਤੇ ਪਹਿਲਾਂ ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਸਨ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਘਰ ਬੈਠ ਅਰਾਮ ਕਰਦੇ ਹੋਏ ‘ਵਾਹਿਗੁਰੂ ਵਾਹਿਗੁਰੂ’ ਜਪਣ ਦੀ ਸਲਾਹ ਦੇ ਦਿੱਤੀ। ਉਹ ਤਦ ਹੀ ਸਮਝ ਗਏ ਕਿ ਇਸ ਵਾਰ ਉਨ੍ਹਾਂ ਦਾ ਪੱਤਾ ਸਾਫ ਹੈ। ਉਹਨਾਂ ਕਿਹਾ ਕਿ ਚੋਣਾਂ ਤੋਂ ਬਾਅਦ ਅਕਾਲੀ ਦਲ ਖੁਦ ‘ਵਾਹਿਗੁਰੂ ਵਾਹਿਗੁਰੂ’ ਕਰੇਗਾ ਕਿਉਂਕਿ ਦਲ ਛੱਡਣ ਵਾਲਿਆਂ ਦੀ ਗਿਣਤੀ ਨਹੀਂ ਹੋ ਸਕੇਗੀ। ਜਾਣਕਾਰੀ ਅਨੁਸਾਰ ਘੁੜਿਆਣਾ ਕਾਂਗਰਸ ‘ਚ ਜਾਣ ਦੀ ਕੋਸ਼ਿਸ਼ ਕਰ ਰਹੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …