ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਵਕੀਲਾਂ ਦੀ ਹੜਤਾਲ September 27, 2023 ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਵਕੀਲਾਂ ਦੀ ਹੜਤਾਲ ਮੁੱਖ ਮੰਤਰੀ ਭਗਵੰਤ ਮਾਨ ਕੋਲ ਰੱਖੀਆਂ 7 ਮੰਗਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਬੁੱਧਵਾਰ ਨੂੰ ਵੀ ਵਕੀਲਾਂ ਦੀ ਹੜਤਾਲ ਕਾਰਨ ਕੰਮਕਾਜ ਪ੍ਰਭਾਵਿਤ ਹੋਇਆ ਹੈ। ਹਾਈਕੋਰਟ ਬਾਰ ਐਸੋਸੀਏਸ਼ਨ ਨੇ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਵਰਿੰਦਰ ਸਿੰਘ ’ਤੇ ਕੀਤੇ ਅਣਮਨੁੱਖੀ ਤਸ਼ੱਦਦ ਵਿਰੁੱਧ ਕਾਰਵਾਈ ਕਰਨ ਲਈ ਹੜਤਾਲ ਕੀਤੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 29 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਬਾਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਮਾਨ ਕੋਲ 7 ਮੰਗਾਂ ਰੱਖੀਆਂ ਹਨ ਅਤੇ ਕਿਹਾ ਗਿਆ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਹੋਣ ਤੱਕ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਹੈ। ਇਸਦੇ ਨਾਲ ਹੀ ਭਾਜਪਾ ਦੇ ਲੀਗਲ ਸੈੱਲ ਦੇ ਕਨਵੀਨਰ ਐਨ ਕੇ ਵਰਮਾ ਨੇ ਵੀ ਪੁਲਿਸ ਮੁਲਾਜ਼ਮਾਂ ’ਤੇ ਗੰਭੀਰ ਆਰੋਪ ਲਗਾਏ ਹਨ। ਇਸੇ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਅੱਜ ਹਾਈਕੋਰਟ ਦੇ ਵਿਹੜੇ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਆਰੋਪੀ ਪੁਲਿਸ ਕਰਮਚਾਰੀਆਂ ਖਿਲਾਫ ਬਣਦੀ ਕਾਰਵਾਈ ਕਰਨ ਸਮੇਤ ਮਾਮਲੇ ਦੀ ਜਾਂਚ ਕਿਸੇ ਬਾਹਰੀ ਏਜੰਸੀ ਤੋਂ ਕਰਾਉਣ ਦੀ ਮੰਗ ਕੀਤੀ ਹੈ। ਵਕੀਲਾਂ ਨੇ ਕਿਹਾ ਕਿ ਪੰਜਾਬ ਪੁਲਿਸ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਵਕੀਲਾਂ ਦਾ ਆਰੋਪ ਹੈ ਕਿ ਪੁਲਿਸ ਥਾਣੇ ਦੇ ਬਾਹਰ ਨਿਕਲਦੇ ਹੀ ਐਡਵੋਕੇਟ ਵਰਿੰਦਰ ਸਿੰਘ ਨਾਲ ਪੁਲਿਸ ਕਰਮਚਾਰੀਆਂ ਨੇ ਮਾਰਕੁਟ ਕੀਤੀ ਅਤੇ ਫਿਰ ਉਸ ਨੂੰ ਸੀ.ਆਈ.ਏ. ਦਫਤਰ ਲਿਜਾ ਕੇ ਅਣਮਨੁੱਖੀ ਵਿਵਹਾਰ ਕੀਤਾ ਗਿਆ। 2023-09-27 Parvasi Chandigarh Share Facebook Twitter Google + Stumbleupon LinkedIn Pinterest