ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਵਰ੍ਹੇ ਨਵਜੋਤ ਸਿੰਘ ਸਿੱਧੂ September 27, 2023 ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਵਰ੍ਹੇ ਨਵਜੋਤ ਸਿੰਘ ਸਿੱਧੂ ਕਿਹਾ : ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਵਰ੍ਹੇ। ਪੰਜਾਬ ਦਾ ਪੈਸਾ ਜੋ ਬਾਹਰੀ ਸੂਬਿਆਂ ’ਚ ਪ੍ਰਚਾਰ ਲਈ ਮਾਨ ਸਰਕਾਰ ਵਲੋਂ ਖਰਚ ਕੀਤਾ ਜਾ ਰਿਹਾ ਹੈ, ਉਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਦੱਸੇ ਕਿ ਉਹ ਕਿਉਂ ਪੰਜਾਬ ਦੇ ਲੋਕਾਂ ਦਾ ਪੈਸਾ ਦਿੱਲੀ ਅਤੇ ਹੋਰਨਾਂ ਬਾਹਰੀ ਸੂਬਿਆਂ ’ਚ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਉਹ ਬਾਹਰੀ ਰਾਜਾਂ ’ਚ ਜੋ ਵਿਸ਼ੇਸ਼ ਹੈਲੀਕਾਪਟਰ ਲੈ ਕੇ ਘੁੰਮਦੇ ਹਨ ਉਸ ’ਤੇ ਰੋਜ਼ਾਨਾ ਲੱਖਾਂ ਰੁਪਏ ਖ਼ਰਚ ਹੋ ਰਿਹਾ ਹੈ, ਉਸਦਾ ਹਿਸਾਬ ਕੋਣ ਦਵੇਗਾ? ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਨੇ ਪੰਜਾਬ ਨੂੰ ਹੋਰ ਵੀ ਜ਼ਿਆਦਾ ਕਰਜ਼ਈ ਕਰ ਦਿੱਤਾ ਹੈ। ਉਨ੍ਹਾਂ ਹੋਰ ਵੀ ਕਈ ਮਾਮਲਿਆਂ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਅਤੇ ਪਾਵਰਕਾਮ ਨੂੰ ਗਹਿਣੇ ਰੱਖ ਦਿੱਤਾ ਹੈ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਜਾ ਲੈ ਕੇ ਸਰਕਾਰ ਚਲੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਤਾਂ ਉਹ ਪੰਜਾਬ ਦੇ ਰਾਜਪਾਲ ਬੀ ਐਲ ਪੁਰੋਹਿਤ ਨੂੰ ਖਰਚ ਕੀਤੇ ਗਏ ਪੰਜਾਹ ਹਜ਼ਾਰ ਕਰੋੜ ਰੁਪਏ ਦਾ ਹਿਸਾਬ ਦੇਣ। 2023-09-27 Parvasi Chandigarh Share Facebook Twitter Google + Stumbleupon LinkedIn Pinterest