ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਫਿਰੋਜ਼ਪੁਰ ’ਚ ਰੋਸ ਧਰਨਾ September 27, 2023 ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖਿਲਾਫ ਫਿਰੋਜ਼ਪੁਰ ’ਚ ਰੋਸ ਧਰਨਾ ਸੁਖਬੀਰ ਬਾਦਲ ਨੇ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ, ਵਿਗੜ ਰਹੇ ਲਾਅ ਐਂਡ ਆਰਡਰ ਨੂੰ ਸੁਧਾਰਨ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਜਿਹੀਆਂ ਮੰਗਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਵਲੋਂ ਅੱਜ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਨੇਕਾਂ ਮਸਲੇ ਅਣਗੌਲਿਆ ਕਰਕੇ ਅਰਵਿੰਦ ਕੇਜਰੀਵਾਲ ਦੀ ਸੇਵਾ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਤੇ ਡੇਢ ਸਾਲ ’ਚ ਹੀ ਪੰਜਾਬ ਸਰਕਾਰ ਨੇ 50 ਹਜ਼ਾਰ ਕਰੋੜ ਰੁਪਏ ਕਰਜ਼ਾ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਜੇ ਇਹੋ ਹਾਲ ਰਿਹਾ ਤਾਂ ਪੰਜਾਬ ਦਾ ਹਾਲ ਆਉਣ ਵਾਲੇ ਸਾਲਾਂ ’ਚ ਪਾਕਿਸਤਾਨ ਵਰਗਾ ਹੋਵੇਗਾ। ਸੁਖਬੀਰ ਬਾਦਲ ਨੇ ਆਰੋਪ ਲਗਾਏ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਦਾ ਮੁਆਵਜ਼ਾ ਨਹੀਂ ਦਿੱਤਾ। ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਸਾਬਕਾ ਕੈਬਨਟ ਮੰਤਰੀ ਜਨਮੇਜਾ ਸਿੰਘ ਸੇਖੋ ਨੇ ਪੰਜਾਬ ਅੰਦਰ ਪੋਸਤ ਦੇ ਠੇਕੇ ਖੋਲਣ ਦੀ ਮੰਗ ਕੀਤੀ। ਉਹਨਾਂ ਮੰਗ ਕੀਤੀ ਕਿ ਜੇ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਪੰਜਾਬ ਅੰਦਰ ਪੋਸਤ ਦੇ ਠੇਕੇ ਖੋਲੇ੍ਹ ਜਾਣ। 2023-09-27 Parvasi Chandigarh Share Facebook Twitter Google + Stumbleupon LinkedIn Pinterest