Breaking News
Home / ਕੈਨੇਡਾ / Front / ਸੁਖਪਾਲ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਦੇ ਵਿਚ ਅੱਜ ਸਵੇਰੇ ਚੰਡੀਗੜ੍ਹ ਤੋਂ ਕੀਤਾ ਗਿਰਫ਼ਤਾਰ

ਸੁਖਪਾਲ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਦੇ ਵਿਚ ਅੱਜ ਸਵੇਰੇ ਚੰਡੀਗੜ੍ਹ ਤੋਂ ਕੀਤਾ ਗਿਰਫ਼ਤਾਰ

ਸੁਖਪਾਲ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ ਦੇ ਵਿਚ ਅੱਜ ਸਵੇਰੇ ਚੰਡੀਗੜ੍ਹ ਤੋਂ ਕੀਤਾ ਗਿਰਫ਼ਤਾਰ ,

ਚੰਡੀਗੜ੍ਹ / ਬਿਊਰੋ ਨੀਊਜ਼

ਪੰਜਾਬ ਪੁਲਿਸ ਨੇ ਵੀਰਵਾਰ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਬੰਗਲੇ ‘ਤੇ ਛਾਪੇਮਾਰੀ ਕਰਕੇ ਨਸ਼ਿਆਂ ਨਾਲ ਸਬੰਧਤ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜਲਾਲਾਬਾਦ ਥਾਣੇ ਦੇ ਅਧਿਕਾਰੀਆਂ ਨੇ ਖਹਿਰਾ ਦੇ ਸੈਕਟਰ 5 ਸਥਿਤ ਰਿਹਾਇਸ਼ ‘ਤੇ ਤੜਕੇ ਛਾਪਾ ਮਾਰਿਆ, ਉਸ ਵਿਰੁੱਧ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ ਕੀਤੇ ਗਏ ਇੱਕ ਪੁਰਾਣੇ ਕੇਸ ਦੇ ਸਬੰਧ ਵਿੱਚ।

ਈਡੀ ਨੇ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇਸ ਮਾਮਲੇ ਵਿਚ ਪੁੱਛਗਿਛ ਲਈ ਬੁਲਾਇਆ ਸੀ ਜਿਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਈਡੀ ਨੇ ਦੋਸ਼ ਲਗਾਇਆ ਕਿ ਖਹਿਰਾ ਨੇ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕੇਟਰਾਂ ਦੇ ਸਹਿਯੋਗੀ ਹਨ

ਦੱਸ ਦੇਈਏ ਕਿ ਈਡੀ ਸਾਬਕਾ ਵਿਧਾਇਕ ਤੋਂ 2015 ਤੋਂ ਪੁੱਛਗਿਛ ਕਰ ਰਹੀ ਹੈ।ਇਸ ਤੋਂ ਪਹਿਲਾਂ ਵੀ ਭੁਲੱਥ ਸਥਿਤ ਰਿਹਾਇਸ਼ ‘ਤੇ ਈਡੀ ਨੇ ਛਾਪਾ ਮਾਰਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਖਹਿਰਾ ਡਰੱਗ ਮਾਮਲੇ ਦੇ ਦੋਸ਼ੀਆਂ ਤੇ ਫਰਜ਼ੀ ਪਾਸਪੋਰਟ ਰੈਕਟਰਾਂ ਦੇ ਸਹਿਯੋਗੀ ਰਹੇ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …