Breaking News
Home / ਕੈਨੇਡਾ / Front / ਮਨਜਿੰਦਰ ਸਿਰਸਾ ਨੇ ਪੰਜਾਬ ਸਰਕਾਰ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

ਮਨਜਿੰਦਰ ਸਿਰਸਾ ਨੇ ਪੰਜਾਬ ਸਰਕਾਰ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

ਮਨਜਿੰਦਰ ਸਿਰਸਾ ਨੇ ਪੰਜਾਬ ਸਰਕਾਰ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦਾ ਲਗਾਇਆ ਆਰੋਪ

ਕਿਹਾ : ਖਹਿਰਾ ਨੂੰ ਗਿ੍ਰਫ਼ਤਾਰ ਕਰਨ ਤੋਂ ਪਹਿਲਾਂ ਭੇਜਣਾ ਚਾਹੀਦਾ ਸੀ ਸੰਮਨ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਸਰਕਾਰ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਵਲੋਂ ਗਿ੍ਰਫ਼ਤਾਰ ਕਰਨ ’ਤੇ ਕਿਹਾ ਕਿ ਮੈਨੂੰ ਅੱਜ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਕ ਬਿਆਨ ਯਾਦ ਆ ਗਿਆ, ਜਿਸ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਮੈਨੂੰ ਪੁਲਿਸ ਦੇ ਦਿਓ ਅਤੇ ਫ਼ਿਰ ਦੇਖੋ ਮੈਂ ਕੀ ਕਰਦਾ ਹਾਂ। ਖਹਿਰਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਦੇਖੋ ਆਮ ਆਦਮੀ ਪਾਰਟੀ ਵਾਲਿਆਂ ਨੇ ਕੀ ਕੀਤਾ ਹੈ। ਸਿਰਸਾ ਨੇ ਅੱਗੇ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਮਾਮਲੇ ਵਿਚ ਵਿਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਨੂੰ ਸੰਮਨ ਜਾਰੀ ਕਰ ਜਾਂਚ ਦੇ ਘੇਰੇ ਵਿਚ ਲਿਆਉਣਾ ਚਾਹੀਦਾ ਹੈ। ਜੇਕਰ ਉਹ ਵਿਅਕਤੀ ਕੋਈ ਜਵਾਬ ਨਹੀਂ ਦਿੰਦਾ ਤਾਂ ਉਸ ਨੂੰ ਗਿ੍ਰਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸਿਰਫ ਇਸ ਲਈ ਗਿ੍ਰਫ਼ਤਾਰ ਕੀਤਾ ਗਿਆ ਕਿਉਂਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਬੋਲਦੇ ਹਨ।

Check Also

ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …