Breaking News
Home / ਪੰਜਾਬ / ’84 ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਮੁਹਾਲੀ ‘ਚ ਲਾਇਆ ਧਰਨਾ

’84 ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਮੁਹਾਲੀ ‘ਚ ਲਾਇਆ ਧਰਨਾ

sikh-katlema-dharnaਮੁਹਾਲੀ/ਬਿਊਰੋ ਨਿਊਜ਼
ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਸਬੰਧੀ ਕਤਲੇਆਮ ਪੀੜਤ ਪਰਿਵਾਰਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਮੁਹਾਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਹਾਲੀ-ਚੰਡੀਗੜ੍ਹ ਦੀ ਹੱਦ ‘ਤੇ ਰੋਕ ਲਿਆ। ਇਸ ਕਾਰਨ ਕਤਲੇਆਮ ਪੀੜਤ ਪਰਿਵਾਰ ਦੁਪਹਿਰੇ ਮੈਕਸ ਹਸਪਤਾਲ ਫੇਜ਼-6 ਦੇ ਸਾਹਮਣੇ ਮੁੱਖ ਸੜਕ ‘ਤੇ ਚੱਕਾ ਜਾਮ ਕਰਕੇ ਧਰਨੇ ‘ਤੇ ਬੈਠ ਗਏ। ਇਸ ਧਰਨੇ ਵਿੱਚ ਔਰਤਾਂ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਈਆਂ। ਸੂਚਨਾ ਮਿਲਣ ‘ਤੇ ਮੁਹਾਲੀ ਦੇ ਐਸਡੀਐਮ ਗੁਰਪ੍ਰੀਤ ਸਿੰਘ ਥਿੰਦ ਅਤੇ ਡੀਐਸਪੀ (ਖੁਫ਼ੀਆ ਵਿੰਗ) ਜੋਬਨ ਸਿੰਘ ਮੌਕੇ ‘ਤੇ ਪੁੱਜੇ ਅਤੇ ਕਤਲੇਆਮ ਪੀੜਤ ਪਰਿਵਾਰਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀ ਮੁੱਖ ਮੰਤਰੀ ਨਾਲ ਸਿੱਧੀ ਗੱਲ ਕਰਨ ‘ਤੇ ਅੜੇ ਰਹੇ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਤਲੇਆਮ ਪੀੜਤ ਪਰਿਵਾਰਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਵਿੱਚ ਅੰਦਰਖਾਤੇ ਸਿਆਸੀ ਸਾਂਝ ਹੋਣ ਕਰਕੇ ਹੁਣ ਤੱਕ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਨਹੀਂ ਮਿਲ ਸਕੀਆਂ ਹਨ। ਇਸ ਕਾਰਨ ਪੀੜਤ ਪਰਿਵਾਰ ਤਿੰਨ ਦਹਾਕਿਆਂ ਤੋਂ ਇਨਸਾਫ਼ ਲਈ ਭਟਕ ਰਹੇ ਹਨ।

Check Also

ਸਿਮਰਜੀਤ ਸਿੰਘ ਬੈਂਸ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ

ਕੋਵਿਡ ਗਾਈਡ ਲਾਈਨ ਤੋੜਨ ਦੇ ਮਾਮਲੇ ’ਚ ਘਿਰੇ ਹਨ ਬੈਂਸ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ 20 …