ਖਹਿਰਾ ਦੀ ਗਿ੍ਰਫਤਾਰੀ ਤੋਂ ਬਾਅਦ ‘ਆਪ’ ਆਗੂ ਦਾ ਦਾਅਵਾ September 28, 2023 ਖਹਿਰਾ ਦੀ ਗਿ੍ਰਫਤਾਰੀ ਤੋਂ ਬਾਅਦ ‘ਆਪ’ ਆਗੂ ਦਾ ਦਾਅਵਾ ਕਿਹਾ : ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਸਿਆਸਤ ਨਾਲ ਕੋਈ ਲੈਣਾ-ਦੇਣਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਰੱਗ ਮਾਮਲੇ ਵਿਚ ਹੋਈ ਗਿ੍ਰਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੋ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਸਿਆਸਤ ਨਾਲ ਕੋਈ ਲੈਣਾ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਖਹਿਰਾ ਦੇ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵਲੋਂ ਐਸਆਈਟੀ ਦਾ ਗਠਨ ਕੀਤਾ ਗਿਆ ਸੀ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੀਡੀਆ ਰਿਪੋਰਟ ਮੁਤਾਬਕ ਉਨ੍ਹਾਂ ਕਿਹਾ ਕਿ ਇਸ ਦੌਰਾਨ ਬਹੁਤ ਸਾਰੇ ਨਵੇਂ ਤੱਥ ਐਸਆਈਟੀ ਕੋਲ ਆਏ ਹਨ, ਜਿਨ੍ਹਾਂ ਤੋਂ ਜ਼ਾਹਰ ਹੁੰਦਾ ਹੈ ਕਿ ਸੁਖਪਾਲ ਖਹਿਰਾ ਡਰੱਗ ਤਸਕਰੀ ’ਚ ਸ਼ਾਮਲ ਹੈ। ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਦਾ ਰਾਜਨੀਤੀ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਅਤੇ ਇਹ ਕਾਰਵਾਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਦੀ ਚੱਲ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ’ਚ ਭਗਵੰਤ ਮਾਨ ਸਰਕਾਰ ਦੀ ਭਿ੍ਰਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਦੇ ਅਧਾਰ ’ਤੇ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਲਗਾਏ ਜਾ ਰਹੇ ਆਰੋਪਾਂ ਨੂੰ ਮੁੱਢੋਂ ਹੀ ਨਕਾਰ ਦਿੱਤਾ ਹੈ। 2023-09-28 Parvasi Chandigarh Share Facebook Twitter Google + Stumbleupon LinkedIn Pinterest