ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਨੂੰੂ ਦਿੱਤੀ ਸ਼ਰਧਾਂਜਲੀ September 28, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਸ਼ਹੀਦ ਭਗਤ ਸਿੰਘ ਨੂੰੂ ਦਿੱਤੀ ਸ਼ਰਧਾਂਜਲੀ ਕਿਹਾ : ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਖੇ ਵੀ ਬਣੇਗੀ ਭਗਤ ਸਿੰਘ ਦੀ ਯਾਦਗਾਰ ਖਟਕੜ ਕਲਾਂ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪਹੰੁਚੇ। ਇਥੇ ਰੱਖੇ ਗਏ ਸੂਬੇ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾ ਦੇਣ ਵਾਲੇ ਇਨਕਲਾਬੀ ਯੋਧੇ ਸਰਦਾਰ ਭਗਤ ਸਿੰਘ ਨੂੰ ਮੈਂ ਦਿਲੋ ਸਲਾਮ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਵਿਚ ਭਗਤ ਸਿੰਘ ਦੀ ਯਾਦਗਾਰ, ਮਿਊਜ਼ੀਅਮ ਅਤੇ ਲਾਇਬਰੇਰੀ ਬਣਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਭਗਤ ਸਿੰਘ ਦੇ ਨਾਨਕਾ ਪਿੰਡ ਮੋਰਾਂਵਾਲੀ ਨੂੰ ਵੀ ਲੋਕ ਦੇਖਣ ਜਾਇਆ ਕਰਨਗੇ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਭਗਤ ਸਿੰਘ ਦੇ ਪਾਏ ਪੂਰਨਿਆਂ ’ਤੇ ਚੱਲਣ ਦੀ ਅਪੀਲ ਵੀ ਕੀਤੀ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਮੈਂ ਇਸੇ ਧਰਤੀ ਤੋਂ 26 ਮਾਰਚ 2022 ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮੌਕੇ ਕਿਹਾ ਸੀ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਅਸੀਂ ਭਗਤ ਸਿੰਘ ਦੇ ਕਦਮ ਚਿੰਨ੍ਹਾਂ ’ਤੇ ਚੱਲ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਬਰਕਤ ਵਾਲੀ ਹੈ ਅਤੇ ਜਿਹੜਾ ਵੀ ਉਦਯੋਗਪਤੀ ਪੰਜਾਬ ਦੀ ਧਰਤੀ ’ਤੇ ਫੈਕਟਰੀ ਲਗਾਉਂਦਾ ਹੈ, ਉਥੇ ਬਹੁਤ ਬਰਕਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਕ ਪਰਿਵਾਰ ਵਾਂਗ ਹੈ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਇਸ ਨੂੰ ਹੱਸਦਾ ਅਤੇ ਖੇਡਦਾ ਹੋਇਆ ਪਰਿਵਾਰ ਬਣਾਉਣਾ ਹੈ। 2023-09-28 Parvasi Chandigarh Share Facebook Twitter Google + Stumbleupon LinkedIn Pinterest