Breaking News
Home / ਕੈਨੇਡਾ / Front / ਬਿਕਰਮ ਮਜੀਠੀਆ ਨੇ ਭਗਵੰਤ ਮਾਨ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਬਿਕਰਮ ਮਜੀਠੀਆ ਨੇ ਭਗਵੰਤ ਮਾਨ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਪੰਜਾਬ ਮੰਗਦਾ ਹੈ ਜਵਾਬ ਕਿ ਪੰਜਾਬੀਆਂ ਦਾ 50 ਹਜ਼ਾਰ ਕਰੋੜ ਕਿੱਥੇ ਖਰਚਿਆ

ਜੰਡਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਜਮ ਕੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਲੋਕ ਭਲਾਈ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਦੌਰਾਨ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਪ੍ਰੰਤੂ ਇਸ 50 ਹਜ਼ਾਰ ਕਰੋੜ ਰੁਪਏ ਵਿਚੋਂ ਉਨ੍ਹਾਂ ਇਕ ਰੁਪਈਆ ਕਿਤੇ ਵੀ ਪੰਜਾਬੀਆਂ ਦੀ ਭਲਾਈ ਵਾਸਤੇ ਖਰਚ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਜਵਾਬ ਮੰਗਦਾ ਹੈ ਕਿ ਇਹ ਪੰਜਾਬੀਆਂ ਦਾ 50 ਹਜ਼ਾਰ ਕਰੋੜ ਰੁਪਏ ਕਿੱਥੇ ਖਰਚ ਕੀਤਾ ਗਿਆ ਹੈ। ਬਿਕਰਮ ਮਜੀਠੀਆ ਨੇ ਅੱਗੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੂੰਬੜ ਚਾਲਾਂ ਤੋਂ ਪੂਰੀ ਤਰ੍ਹਾਂ ਸੁਚੇਤ ਹੋ ਚੁੱਕੀ ਹੈ ਅਤੇ ਹੁਣ ਪੰਜਾਬੀ ਆਮ ਆਦਮੀ ਪਾਰਟੀ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਗੇ। ਮਜੀਠੀਆ ਜੰਡਿਆਲਾ ਗੁਰੂ ਵਿਖੇ ਨੌਜਵਾਨਾਂ ਨੂੰ ਲਾਮਬੰਦ ਕਰਨ ਲਈ ਪੰਜਾਬ ਯੂਥ ਮਿਲਣੀ ਤਹਿਤ ਕਰਵਾਏ ਗਏ ਪ੍ਰੋਗਰਾਮ ਵਿਚ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ 100 ਸਾਲਾਂ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਪ੍ਰੋਗਰਾਮ ਦੌਰਾਨ ਪੰਜਾਬ, ਪੰਜਾਬੀਅਤ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਵਿਚਾਰਾਂ ਵੀ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਮੌਜੂਦ ਸਨ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …