ਬਠਿੰਡਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿਚਲੇ ਪਲਾਟ ਮਾਮਲੇ ਵਿਚ ਬੁਰੀ ਤਰ੍ਹਾਂ ਘਿਰਦੇ ਨਜ਼ਰ ਆ ਰਹੇ ਹਨ। ਬਠਿੰਡਾ ਦੀ ਅਦਾਲਤ ਨੇ ਜਿੱਥੇ ਮਨਪ੍ਰੀਤ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ ਉੱਥੇ ਹੀ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਖਿਲਾਫ ਲੁਕਆਊਟ ਸਰਕੁਲਰ ਵੀ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਹਨ ਅਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ।
ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਦੀ ਵੀ ਤਿਆਰੀ
RELATED ARTICLES

