ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਗਲੇ ਸਾਲ 26 ਜਨਵਰੀ ਨੂੰ ਨਵੀਂ ਦਿੱਲੀ ‘ਚ ਗਣਤੰਤਰ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
ਇਹ ਜਾਣਕਾਰੀ ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੈਟੀ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਜੀ-20 ਸਿਖਰ ਸੰਮੇਲਨ ਮੌਕੇ ਵੱਖਰੇ ਤੌਰ ‘ਤੇ 8 ਸਤੰਬਰ ਨੂੰ ਹੋਈ ਦੁਵੱਲੀ ਮੀਟਿੰਗ ਦੌਰਾਨ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਇਹ ਸੱਦਾ ਦਿੱਤਾ।
ਕੀ ਗਣਤੰਤਰ ਦਿਵਸ ਸਮਾਰੋਹ ਦੇ ਨੇੜੇ-ਤੇੜੇ ਭਾਰਤ ਵਿੱਚ ਕੁਆਡ ਸੰਮੇਲਨ ਕਰਵਾਉਣ ਦੀ ਯੋਜਨਾ ਹੈ, ਬਾਰੇ ਪੁੱਛਣ ‘ਤੇ ਗਾਰਸੈਟੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।