ਮੁਹਾਲੀ/ਬਿਊਰੋ ਨਿਊਜਾ : ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਪਾਕਿਸਤਾਨ-ਭਾਰਤ ਵਾਹਗਾ ਬਾਰਡਰ ‘ਤੇ ਝੰਡਾ ਉਤਾਰਨ ਦੀ ਰਸਮ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਰਸਮ ਦੋਵਾਂ ਮੁਲਕਾਂ ਦੇ ਬੱਚਿਆਂ ਤੋਂ ਬੁਢਾਪੇ ਤੱਕ ਦਿਲਾਂ ਵਿੱਚ ਨਫ਼ਰਤ ਅਤੇ ਦੁਸ਼ਮਣੀ ਦੀ ਭਾਵਨਾ ਪੱਕੀ ਕਰਦੀ ਹੈ। ਇਹ ਰਸਮ ਪੱਕੇ ਦੁਸ਼ਮਣਾਂ ਵਾਂਗ ਅੱਖਾਂ ਨਾਲ ਅੱਖਾਂ ਮਿਲਾ ਕੇ ਇੱਕ ਦੂਜੇ ਨੂੰ ਖ਼ਤਮ ਕਰਨ ਦੀ ਚੁਣੌਤੀ ਦੇਣ ਦਾ ਕੰਮ ਕਰਦੀ ਹੈ। ਇਹ ਵਰਤਾਰਾ 1959 ਤੋਂ ਲੈ ਕੇ ਹੁਣ ਤੱਕ ਚੱਲਿਆ ਆ ਰਿਹਾ ਹੈ, ਜੋ ਰੋਜ਼ਾਨਾ ਦੁਸ਼ਮਣੀ ਦੀ ਅੱਗ ਵਿੱਚ ਪੈਟਰੋਲ ਪਾਉਣ ਦਾ ਕੰਮ ਕਰਦਾ ਹੈ। ਲੋਕ ਭਲਾਈ ਪਾਰਟੀ ਵਾਹਗਾ ਬਾਰਡਰ ‘ਤੇ ਰਿਟਰੀਟ ਵਾਲੀ ਪ੍ਰੰਪਰਾ ਖ਼ਤਮ ਕਰਨ ਲਈ ਦੋਵੇਂ ਪਾਸੇ ਜਨ ਚੇਤਨਾ ਮੁਹਿੰਮ ਵਿੱਢੇਗੀ ਤਾਂ ਕਿ ਦੋਵੇਂ ਮੁਲਕਾਂ ਵਿੱਚ ਦੁਸ਼ਮਣੀ ਦੀ ਅੱਗ ਨੂੰ ਸ਼ਾਂਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਧੋਖੇਬਾਜ਼ ਟਰੈਵਲ ਏਜੰਟਾਂ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਜਲਦੀ ਹੀ ਆਮ ਲੋਕਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਜਾਗਰੂਕਤਾ ਦਾ ਹੋਕਾ ਦਿੱਤਾ ਜਾਵੇਗਾ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …