ਸੰਤ ਸੀਚੇਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਖਹਿਰਾ ਨੇ ਲਿਆ ਡਰੇਨ ਦਾ ਜਾਇਜ਼ਾ
ਜਲੰਧਰ : ਨਗਰ ਨਿਗਮ ਨੇ ਕਾਲਾ ਸੰਘਿਆਂ ਡਰੇਨ ਵਿੱਚ ਜ਼ਹਿਰੀਲੇਪਨ ਦੀ ਪੁਸ਼ਟੀ ਕੀਤੀ ਹੈ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਾਲਾ ਸੰਘਿਆ ਡਰੇਨ ਅਤੇ ਬਸਤੀ ਪੀਰਦਾਦ ਦੇ ਟਰੀਟਮੈਂਟ ਪਲਾਂਟ ਦਾ ਜ਼ਾਇਜਾ ਲਿਆ। ਖਹਿਰਾ ਨੇ ਸੰਤ ਸੀਚੇਵਾਲ ਨੂੰ ਕਾਲਾ ਸੰਘਿਆ ਡਰੇਨ ਵਿਚਲੀਆਂ ਜ਼ਹਿਰੀਲੀਆਂ ਧਾਤਾਂ ਬਾਰੇ ਇੱਕ ਜਾਂਚ ਰਿਪੋਰਟ ਦੀ ਕਾਪੀ ਵੀ ਦਿੱਤੀ। ਇਸ ਵਿੱਚ ਕਈ ਘਾਤਕ ਤੱਤਾਂ ਦਾ ਜ਼ਿਕਰ ਕੀਤਾ ਗਿਆ ਹੈ, ਜਦੋਂਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਾਲਾ ਸੰਘਿਆ ਡਰੇਨ ਵਿੱਚ ਅਜਿਹੀਆਂ ਧਾਤਾਂ ਤੋਂ ਇਨਕਾਰ ਕਰਦਾ ਆ ਰਿਹਾ ਹੈ। ਨਗਰ ਨਿਗਮ ਦੀ ਜਾਂਚ ਰਿਪੋਰਟ ਅਨੁਸਾਰ ਕਾਲਾ ਸੰਘਿਆ ਡਰੇਨ ਵਿੱਚ ਜ਼ਹਿਰੀਲੀਆਂ ਧਾਤਾਂ ਹਨ, ਜਿਨ੍ਹਾਂ ਵਿੱਚ ਕਰੋਮੀਅਮ, ਨਿੱਕਲ, ਲੈੱਡ, ਆਰਸੈਨਿਕ, ਮਰਕਰੀ ਤੇ ਜ਼ਿੰਕ ਸਮੇਤ ਹੋਰ ਕਈ ਧਾਤਾਂ ਸ਼ਾਮਲ ਹਨ। ਸੰਤ ਬਲਬੀਰ ਸਿੰਘ ਸੀਚੇਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ઠਕਾਲਾ ਸੰਘਿਆ ਡਰੇਨ ਵਿੱਚ ਪੈ ਰਿਹਾ ਜ਼ਹਿਰੀਲਾ ਤੇ ਗੰਦਾ ਪਾਣੀ ਸਤਲੁਜ ਰਾਹੀਂ ਨਹਿਰਾਂ ਵਿੱਚ ਜਾ ਰਿਹਾ ਹੈ, ਜਿਸ ਨੂੰ ਅੱਗੇ ਲੋਕ ਪੀ ਰਹੇ ਹਨ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਤਾਂ ਇਹ ਪਾਣੀ ਸਰੋਵਰਾਂ ਅਤੇ ਲੰਗਰ ਵਿੱਚ ਵੀ ਵਰਤਿਆ ਜਾ ਰਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਦਿੱਤੀ ਰਿਪੋਰਟ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਾਲਾ ਸੰਘਿਆ ਡਰੇਨ ਵਿੱਚ ਭਾਰੀ ਧਾਤਾਂ ਹੋਣ ਬਾਰੇ ਉਹ ਪਿਛਲੇ 9 ਸਾਲਾਂ ਤੋਂ ਸਰਕਾਰ ਨੂੰ ਦੱਸਦੇ ਆ ਰਹੇ ਹਨ। ਕਾਲਾ ਸੰਘਿਆ ਡਰੇਨ ਦੇ ਇਸ ਜ਼ਹਿਰੀਲੇ ਪਾਣੀ ਕਾਰਨ ਲੋਕ ਕੈਂਸਰ ਅਤੇ ਹੋਰ ਭਿਆਨਕ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …