Breaking News
Home / ਕੈਨੇਡਾ / Front / ‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਸਿਆ ਸੁਖਪਾਲ ਖਹਿਰਾ ’ਤੇ ਸਿਆਸੀ ਤੰਜ

‘ਆਪ’ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਕਸਿਆ ਸੁਖਪਾਲ ਖਹਿਰਾ ’ਤੇ ਸਿਆਸੀ ਤੰਜ

ਕਿਹਾ : ਸਿਆਸੀ ਹਿਫਾਜਤ ਲਈ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਸਨ ਖਹਿਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਡਰੱਗ ਤਸਕਰੀ ਦੇ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ’ਤੇ ਸਿਆਸੀ ਤੰਜ ਕਸਦਿਆਂ ਵੱਡਾ ਆਰੋਪ ਵੀ ਲਗਾਇਆ। ਉਨ੍ਹਾਂ ਖਹਿਰਾ ’ਤੇ ਆਰੋਪ ਲਗਾਇਆ ਕਿ ਉਹ ਸਿਆਸੀ ਹਿਫਾਜ਼ਤ ਲਈ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ, ਤਾਂ ਜੋ ਉਹ ਗਿ੍ਰਫ਼ਤਾਰੀ ਤੋਂ ਬਚ ਸਕਣ। ਸੁਸ਼ੀਲ ਗੁਪਤਾ ਨੇ ਅੱਗੇ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਸੁਖਪਾਲ ਸਿੰਘ ਖਹਿਰਾ ਖਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਅਤੇ ਕਾਂਗਰਸ ਪਾਰਟੀ ਵੱਲੋਂ ‘ਆਪ’ ਸਰਕਾਰ ’ਤੇ ਆਰੋਪ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਖਿਲਾਫ਼ ਇਹ ਮਾਮਲਾ ਰਾਜਨੀਤੀ ਬਦਲਾਖੋਰੀ ਦੇ ਤਹਿਤ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਇਹ ਮਾਮਲਾ ਅਕਾਲੀ-ਭਾਜਪਾ ਸਰਕਾਰ ਸਮੇਂ ਦਰਜ ਕੀਤਾ ਗਿਆ ਸੀ ਫਿਰ ‘ਆਪ’ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਇਹ ਕਿਵੇਂ ਹੋਈ। ਧਿਆਨ ਰਹੇ ਕਿ ਪੰਜਾਬ ਪੁਲਿਸ ਵੱਲੋਂ ਲੰਘੇ ਕੱਲ੍ਹ ਸੁਖਪਾਲ ਖਹਿਰਾ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗਿ੍ਰਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲਾਲਬਾਦ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਥੋਂ ਉਸ ਨੂੰ ਦੋ ਦਿਨਾਂ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਸੀ।

Check Also

ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ

ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ …