ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ September 29, 2023 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ ਕੇਜਰੀਵਾਲ ਨੇ ਸੁਖਪਾਲ ਖਹਿਰਾ ਦੀ ਗਿ੍ਰਫਤਾਰੀ ਨੂੰ ਦੱਸਿਆ ਕਾਨੂੰਨੀ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ‘ਇੰਡੀਆ’ ਗੱਠਜੋੜ ਦੇ ਪੂਰੀ ਤਰ੍ਹਾਂ ਨਾਲ ਹਨ ਅਤੇ ਉਹ ਇਸ ਤੋਂ ਅਲੱਗ ਨਹੀਂ ਹੋਣਗੇ। ਦਿੱਲੀ ’ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਇੰਡੀਆ’ ਗੱਠਜੋੜ ਨਾਲ ਜੁੜੀ ਰਹੇਗੀ ਅਤੇ ਅਸੀਂ ਗੱਠਜੋੜ ਦੇ ਧਰਮ ਨੂੰ ਪੂਰੀ ਤਰ੍ਹਾਂ ਨਿਭਾਵਾਂਗੇ। ਜਦੋਂ ਕੇਜਰੀਵਾਲ ਨੂੰ ਪੁੱਛਿਆ ਗਿਆ ਕਿ ਖਹਿਰਾ ਦੀ ਗਿ੍ਰਫ਼ਤਾਰੀ ਦਾ ਗੱਠਜੋੜ ’ਤੇ ਕੋਈ ਅਸਰ ਹੋਵੇਗਾ ਤਾਂ ਉਨ੍ਹਾਂ ਕਿਹਾ ਮੈਂ ਖਹਿਰਾ ਦੀ ਗਿ੍ਰਫ਼ਤਾਰੀ ਬਾਰੇ ਸੁਣਿਆ ਜ਼ਰੂਰ ਹੈ ਪ੍ਰੰਤੂ ਮੈਨੂੰ ਇਸ ਸਬੰਧੀ ਪੂਰੀ ਜਾਣਕਾਰੀ ਨਹੀਂ ਅਤੇ ਉਨ੍ਹਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ। ਜਦਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਡਰੱਗ ਤਸਕਰੀ ਦੇ ਮਾਮਲੇ ’ਚ ਹੋਈ ਗਿ੍ਰਫ਼ਤਾਰੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ‘ਆਪ’ ਸਰਕਾਰ ’ਤੇ ਬਦਲੇ ਦੀ ਰਾਜਨੀਤੀ ਕਰਨ ਦਾ ਆਰੋਪ ਲਗਾਇਆ ਹੈ। ਉਧਰ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਇਹ ਯਕੀਨੀ ਬਣਾਉਣ ਲਈ ਸਾਵਧਾਨੀ ਵਰਤੇਗਾ ਕਿ ਰਾਜਾਂ ’ਚ ਗੱਠਜੋੜ ਨੂੰ ਲੈ ਕੇ ਸਹਿਯੋਗੀਆਂ ਦਰਮਿਆਨ ਕੋਈ ਵਿਵਾਦ ਨਾ ਹੋਵੇ। 2023-09-29 Parvasi Chandigarh Share Facebook Twitter Google + Stumbleupon LinkedIn Pinterest