ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਨਾਲ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਟੋਪੀ ਪਾਈ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਕੁੱਝ ਧਿਰਾਂ ਦਾ ਕਹਿਣਾ ਹੈ ਕਿ ਇਹ ਸਿੱਖ ਮਰਿਆਦਾ ਦੇ ਉਲਟ ਹੈ ਤੇ ਕੁੱਝ ਦਾ ਕਹਿਣਾ ਹੈ ਕਿ ਇਸ ਮੁੱਦੇ ‘ਤੇ ਵਿਵਾਦ ਖੜ੍ਹਾ ਕਰਨਾ ਠੀਕ ਨਹੀਂ ਕਿਉਂਕਿ ਉਹ ਸਿੱਖ ਨਹੀਂ ਹਨ ਤੇ ਉਨ੍ਹਾਂ ਦੀ ਸ਼ਰਧਾ ਦਾ ਸਨਮਾਨ ਕਰਨਾ ਬਣਦਾ ਹੈ। ਮਾਮਲਾ ਚਰਚਾ ਵਿਚ ਆਉਣ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਇੰਨਾ ਆਖ ਕੇ ਅਸੀਂ ਮਾਮਲੇ ਦੀ ਘੋਖ ਕਰਾਂਗੇ,ਫਿਲਹਾਲ ਗੱਲ ਠੰਢੇ ਬਸਤੇ ਪਾ ਦਿੱਤੀ। ਮੋਦੀ ਦੀ ਟੋਪੀ ਵਾਲੀ ਤਸਵੀਰ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੇ ਕੁਮੈਂਟ ਵਾਦ-ਵਿਵਾਦ ਬਣੇ ਰਹੇ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …