ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ September 30, 2023 ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧੀ ਸਭਾ ਦੀ ਕਾਰਵਾਈ ਸਿੱਖ ਭਾਈਚਾਰੇ ਲਈ ਮਾਣ ਵਾਲੀ ਗੱਲ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਜਰਸੀ ਵਿਚ ਇਕ ਗ੍ਰੰਥੀ ਸਿੰਘ ਵੱਲੋਂ ਹਾਊਸ ਆਫ ਰਿਪ੍ਰੈਜੈਂਟੇਟਿਵ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ, ਜੋ ਅਮਰੀਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ, ਜੋ ਕਿ ਸਿੱਖ ਭਾਈਚਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਨਿਊਜਰਸੀ ਦੇ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਸਦਨ ਵਿਚ ਅਰਦਾਸ ਕਰਕੇ ਇਸ ਦੀ ਕਾਰਵਾਈ ਸ਼ੁਰੂ ਕਰਵਾਈ। ਜਦਕਿ ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਾਦਰੀ ਵੱਲੋਂ ਪ੍ਰਾਰਥਨ ਕੀਤੀ ਜਾਂਦੀ ਸੀ। ਸਦਨ ਦੇ ਸਪੀਕਰ ਕੇਵਿਨ ਮੈਕਾਰਥੀ ਨੇ ਐਲਾਨ ਕੀਤਾ ਕਿ ਸਦਨ ਦੀ ਕਾਰਵਾਈ ਗ੍ਰੰਥੀ ਸਿੰਘ ਵੱਲੋਂ ਅਰਦਾਸ ਦੇ ਨਾਲ ਕੀਤੀ ਜਾਵੇਗੀ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸਮੈਨ ਡੋਨਾਲਡ ਨੌਰਕਰੌਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ। ਗਿਆਨੀ ਜਸਵਿੰਦਰ ਸਿੰਘ ਅਕਰੀਕਾ ਦੀ ਪ੍ਰਤੀਨਿਧੀ ਸਭਾ ਵਿਚ ਅਰਦਾਸ ਕਰਨ ਵਾਲੇ ਪਹਿਲੇ ਗੰ੍ਰਥੀ ਸਿੰਘ ਹਨ। ਨੌਰਕਰੌਸ ਨੇ ਕਿਹਾ ਕਿ ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੇ ਸੁਤੰਤਰ ਪ੍ਰਗਟਾਵੇ ਦਾ ਸਵਾਗਤ ਕਰਦਾ ਹੈ ਅਤੇ ਉਸ ਨੂੰ ਅਹਿਮੀਅਤ ਦਿੰਦਾ ਹੈ। 2023-09-30 Parvasi Chandigarh Share Facebook Twitter Google + Stumbleupon LinkedIn Pinterest