Breaking News
Home / ਕੈਨੇਡਾ / Front / ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਪਤਨੀ ਤੇ ਪੁੱਤਰ ਸਣੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ

ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਪਤਨੀ ਤੇ ਪੁੱਤਰ ਸਣੇ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ

ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਹੋਈ ਹੈ ਗਿ੍ਰਫਤਾਰੀ
ਕਪੂਰਥਲਾ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਲੰਘੇ ਦਿਨ ਚੌਕਸੀ ਵਿਭਾਗ ਜਲੰਧਰ ਦੀ ਟੀਮ ਵਲੋਂ ਕੁਰੱਪਸ਼ਨ ਐਕਟ ਤੇ ਇੰਡੀਅਨ ਪੀਨਲ ਕੋਰਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਕਾਲੀ ਆਗੂ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਅੱਜ ਇਨ੍ਹਾਂ ਤਿੰਨਾਂ ਨੂੰ ਕਪੂਰਥਲਾ ’ਚ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੇ ਗ੍ਰਹਿ ਵਿਖੇ ਪੇਸ਼ ਕੀਤਾ ਗਿਆ। ਮਾਨਯੋਗ ਅਦਾਲਤ ਨੇ ਮਾਮਲੇ ਸਬੰਧੀ ਦਲੀਲਾਂ ਸੁਣਨ ਤੋਂ ਬਾਅਦ ਇਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਚੌਕਸੀ ਵਿਭਾਗ ਨੇ ਜਰਨੈਲ ਸਿੰਘ ਵਾਹਦ, ਉਨ੍ਹਾਂ ਦੀ ਪਤਨੀ ਤੇ ਪੁੱਤਰ ਤੋਂ ਇਲਾਵਾ 9 ਹੋਰ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ, ਪਰੰਤੂ ਇਸ ਕੇਸ ਵਿਚ ਚੌਕਸੀ ਵਿਭਾਗ ਨੇ ਅਜੇ ਇਨ੍ਹਾਂ ਤਿੰਨਾਂ ਨੂੰ ਹੀ ਗਿ੍ਰਫਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਫਗਵਾੜਾ ਸ਼ੂਗਰ ਮਿੱਲ ਦੇ ਸਾਬਕਾ ਡਾਇਰੈਕਟਰ ਜਰਨੈਲ ਸਿੰਘ ਵਾਹਦ ’ਤੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਰਕੇ ਸਰਕਾਰ ਨੂੰ ਆਰਥਿਕ ਨੁਕਸਾਨ ਪਹੁੰਚਾਉਣ ਤੇ ਸਰਕਾਰੀ ਜ਼ਮੀਨ ਨੂੰ ਖੁਰਦ-ਬੁਰਦ ਕਰਨ ਦੇ ਆਰੋਪ ਹਨ।

Check Also

ਏਸ਼ੀਅਨ ਹਾਕੀ ਚੈਂਪੀਅਨ ਟਰਾਫੀ ’ਚ ਭਾਰਤ ਨੇ ਪਾਕਿਸਤਾਨ 2-1 ਨਾਲ ਹਰਾਇਆ

ਦੋਵੇਂ ਗੋਲ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ : …