Breaking News
Home / ਕੈਨੇਡਾ / Front / ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸਰਦ ਰੁੱਤ ਲਈ 11 ਅਕਤੂਬਰ ਨੂੰ ਹੋਣਗੇ ਬੰਦ

2023 ਦੀ ਯਾਤਰਾ ਦੀ ਹੋ ਜਾਵੇਗੀ ਸਮਾਪਤੀ
ਚੰਡੀਗੜ੍ਹ/ਬਿਊਰੋ ਨਿਊਜ਼
ਉੱਤਰਾਖੰਡ ’ਚ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਆਉਂਦੀ 11 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕਰ ਦਿੱਤੇ ਜਾਣਗੇ। ਇਸਦੇ ਨਾਲ ਹੀ ਸਾਲ 2023 ਦੀ ਯਾਤਰਾ ਦੀ ਵਿਧੀਪੂਰਵਕ ਸਮਾਪਤੀ ਹੋ ਜਾਵੇਗੀ। ਇਸ ਸਾਲ ਦੀ ਯਾਤਰਾ ਦੌਰਾਨ ਹੁਣ ਤੱਕ 1 ਲੱਖ, 60 ਹਜ਼ਾਰ, 800 ਤੀਰਥ ਯਾਤਰੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਸਮੁੰਦਰੀ ਤਲ ਤੋਂ 15,225 ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਗਏ ਸਨ। ਇਸ ਸਾਲ ਦੀ ਯਾਤਰਾ ਦੇ ਸ਼ੁਰੂਆਤ ’ਚ ਮੌਸਮ ਦੇ ਮੱਦੇਨਜ਼ਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੇ ਬਜ਼ੁਰਗਾਂ ਦੀ ਯਾਤਰਾ ’ਤੇ ਰੋਕ ਸੀ। ਇਸਦੇ ਬਾਵਜੂਦ ਵੀ ਯਾਤਰਾ ’ਤੇ ਕੋਈ ਅਸਰ ਨਹੀਂ ਪਿਆ। ਇਹ ਪਾਬੰਦੀ ਹਟਣ ਤੋਂ ਬਾਅਦ ਸ਼ਰਧਾਲੂਆਂ ਦੀ ਗਿਣਤੀ ਫਿਰ ਵਧਣੀ ਸ਼ੁਰੂ ਹੋ ਗਈ ਸੀ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …