4 C
Toronto
Saturday, October 17, 2026
spot_img
HomeਕੈਨੇਡਾFrontਪੀਐਮ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ...

ਪੀਐਮ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ

ਗਾਂਧੀ ਪਰਿਵਾਰ ਨੇ ਵੀ ਰਾਜਘਾਟ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਸੋਮਵਾਰ 2 ਅਕਤੂਬਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 154ਵੀਂ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸ਼ਤਰੀ ਦੀ 119ਵੀਂ ਜੈਅੰਤੀ ਮਨਾਈ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਨਵੀਂ ਦਿੱਲੀ ਵਿਖੇ ਰਾਜਘਾਟ ’ਤੇ ਪਹੁੰਚ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸੇ ਦੌਰਾਨ ਗਾਂਧੀ ਪਰਿਵਾਰ ਸਣੇ ਹੋਰ ਕਈ ਆਗੂ ਅੱਜ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸ਼ਤਰੀ ਨੂੰ ਵੀ ਵਿਜੇਘਾਟ ਪਹੁੰਚ ਕੇ ਪੀਐਮ ਨਰਿੰਦਰ ਮੋਦੀ, ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਹੋਰ ਆਗੂਆਂ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਐਤਵਾਰ ਨੂੰ ਭਾਰਤ ਭਰ ਵਿਚ ‘ਸਵੱਛਤਾ ਹੀ ਸੇਵਾ ਅਭਿਆਨ’ ਮਨਾਇਆ ਗਿਆ। ਇਸਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੱਛਤਾ ਲਈ ਲੋਕਾਂ ਨੂੰ ਅਪੀਲ ਵੀ ਕੀਤੀ ਸੀ। ਪੀਐਮ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ
RELATED ARTICLES
POPULAR POSTS