ਸੁਖਪਾਲ ਖਹਿਰਾ ਦੀ ਗਿ੍ਰਫ਼ਤਾਰੀ ’ਤੇ ਰਾਜਪਾਲ ਬਨਵਾਰੀ ਪੁਰੋਹਿਤ ਨੇ ਲਿਆ ਐਕਸ਼ਨ October 2, 2023 ਸੁਖਪਾਲ ਖਹਿਰਾ ਦੀ ਗਿ੍ਰਫ਼ਤਾਰੀ ’ਤੇ ਰਾਜਪਾਲ ਬਨਵਾਰੀ ਪੁਰੋਹਿਤ ਨੇ ਲਿਆ ਐਕਸ਼ਨ ਰਾਜਪਾਲ ਨੇ ਡੀਜੀਪੀ ਗੌਰਵ ਯਾਦਵ ਤੋਂ ਗਿ੍ਰਫ਼ਤਾਰੀ ਸਬੰਧੀ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਲੰਘੇ ਦਿਨੀਂ ਡਰੱਗ ਤਸਕਰੀ ਦੇ ਮਾਮਲੇ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ। ਵਿਧਾਇਕ ਨੂੰ ਗਿ੍ਰਫ਼ਤਾਰ ਕਰਨ ਲਈ ਜਲਾਲਾਬਾਦ ਪੁਲਿਸ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ ਅਤੇ ਸੁਖਪਾਲ ਖਹਿਰਾ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਜਦਕਿ ਉਨ੍ਹਾਂ ਦੀ ਗਿ੍ਰਫ਼ਤਾਰੀ ਦਾ ਵਿਰੋਧ ਸਮੁੱਚੀ ਕਾਂਗਰਸੀ ਲੀਡਰਸ਼ਿਪ ਵੱਲੋਂ ਕੀਤਾ ਗਿਆ। ਖਹਿਰਾ ਦੀ ਗਿ੍ਰਫ਼ਤਾਰੀ ਖਿਲਾਫ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦਾ ਇਕ ਵਫਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ’ਤੇ ਐਕਸ਼ਨ ਲੈਂਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਇਸ ਸਬੰਧੀ ਜਵਾਬ ਮੰਗਿਆ ਹੈ, ਜਿਸ ’ਚ ਉਨ੍ਹਾਂ ਖਹਿਰਾ ਦੀ ਗਿ੍ਰਫਤਾਰੀ ਦਾ ਕਾਰਨ ਪੁੱਛਿਆ ਹੈ। ਧਿਆਨ ਰਹੇ ਕਿ ਖਹਿਰਾ ਨੂੰ ਗਿ੍ਰਫ਼ਤਾਰ ਕਰਨ ਮਗਰੋਂ ਪੁਲਿਸ ਜਲਾਲਾਬਾਦ ਲੈ ਕੇ ਪਹੁੰਚੀ, ਜਿੱਥੇ ਮੈਡੀਕਲ ਤੋਂ ਬਾਅਦ ਉਨ੍ਹਾਂ ਨੂੰ ਕੋਰਟ ’ਚ ਪੇਸ਼ ਕੀਤਾ ਗਿਆ ਸੀ। ਦੋਵੇਂ ਪੱਖਾਂ ਦੀਆਂ ਦਲੀਲ ਸੁਣਨ ਤੋਂ ਬਾਅਦ ਕੋਰਟ ਨੇ ਖਹਿਰਾ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ ਜਦਕਿ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਸੀ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਖਹਿਰਾ ਨੂੰ ਮੁੜ ਕੋਰਟ ’ਚ ਪੇਸ਼ ਕੀਤਾ ਗਿਆ ਸੀ ਜਿੱਥੋਂ ਕੋਰਟ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਲਈ ਨਾਭਾ ਜੇਲ੍ਹ ਭੇਜ ਦਿੱਤਾ ਸੀ। 2023-10-02 Parvasi Chandigarh Share Facebook Twitter Google + Stumbleupon LinkedIn Pinterest