ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਅੰਮਿ੍ਰਤਸਰ/ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਸੋਮਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਰਾਹੁਲ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅੰਮਿ੍ਰਤਸਰ ਦੇ ਹਵਾਈ ਅੱਡੇ ’ਤੇ ਪਹੁੰਚੇ ਸਨ, ਜਿੱਥੇ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਸੀ। ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਸੀ ਕਿ ਰਾਹੁਲ ਗਾਂਧੀ ਦਾ ਇਹ ਨਿੱਜੀ ਦੌਰਾ ਹੈ। ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਜਾਂ ਮੀਟਿੰਗ ਨਹੀਂ ਰੱਖੀ ਗਈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਲੇ ਅਤੇ ਵਿਕਾਸ ਦੇ ਕੰਮ ਸਿਰਫ ਸ਼ੋ੍ਰਮਣੀ ਅਕਾਲੀ ਦਲ ਨੇ ਹੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਹੀ ਸੂਬੇ ਦੇ ਹੱਕਾਂ ਦੀ ਰਾਖੀ ਕੀਤੀ ਹੈ।