Breaking News
Home / ਕੈਨੇਡਾ / Front / ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਡੰਮੀ ਮੁੱਖ ਮੰਤਰੀ

ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਦੱਸਿਆ ਡੰਮੀ ਮੁੱਖ ਮੰਤਰੀ

ਕਿਹਾ : ਪੰਜਾਬ ਦਾ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ
ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮਾਤਾ ਕੌਸ਼ਲਿਆ ਹਸਪਤਾਲ ਦੇ ਉਦਘਾਟਨ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਟਿਆਲਾ ਆਮਦ ’ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਰੀ ਲੋਕ ਫ਼ਤਵੇ ਨਾਲ ਸੱਤਾ ’ਚ ਆਇਆ ਮੁੱਖ ਮੰਤਰੀ ਭਗਵੰਤ ਮਾਨ ਹੁਣ ਸਿਰਫ਼ ਡੰਮੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਪੰਜਾਬ ਦਾ ਅਸਲੀ ਮੁੱਖ ਮੰਤਰੀ ਤਾਂ ਅਰਵਿੰਦ ਕੇਜਰੀਵਾਲ ਹੈ ਕਿਉਂਕਿ ਪੰਜਾਬ ਸਰਕਾਰ ਦੇ ਹਰ ਸਰਕਾਰੀ ਹਸਪਤਾਲ ਅਤੇ ਹਰ ਸਰਕਾਰੀ ਸਕੂਲ ਦਾ ਉਦਘਾਟਨ ਤਾਂ ਅਰਵਿੰਦ ਕੇਜਰੀਵਾਲ ਹੀ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਵਾਲੀ ਨਹੀਂ ਬਲਕਿ ਚਿੰਤਾ ਵਾਲੀ ਗੱਲ ਹੈ ਕਿਉਂਕਿ ਇਨ੍ਹਾਂ ਸਾਰੇ ਕੰਮਾਂ ਦਾ ਸਿਹਰਾ ਵੀ ਅਰਵਿੰਦ ਕੇਜਰੀਵਾਲ ਨੂੰ ਹੀ ਜਾਂਦਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ’ਚ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕਸਦੇ ਹੋਏ ਲਿਖਿਆ ਕਿ ਸ਼ਾਇਦ ਪੰਜਾਬੀਆਂ ਨੇ ਅਜਿਹਾ ਬਦਲਾਅ ਭਗਵੰਤ ਮਾਨ ਸਰਕਾਰ ਤੋਂ ਪਹਿਲਾਂ ਕਦੇ ਨਹੀਂ ਦੇਖਿਆ। ਉਨ੍ਹਾਂ ਪੰਜਾਬੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਟਵੀਟ ’ਚ ਲਿਖਿਆ ਕਿ ਮੈਂ ਯਾਦ ਕਰਵਾਉਣਾ ਚਾਹੁੰਦਾ ਹੈ ਕਿ ਲੰਘੇ ਦਿਨੀਂ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਦੇ ਨਾਲ ਇਕ ਮਿਲਣੀ ਪ੍ਰੋਗਰਾਮ ਰੱਖਿਆ ਸੀ। ਇਸ ਪ੍ਰੋਗਰਾਮ ’ਚ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਬਜਾਏ ਉਦਯੋਗਪਤੀਆਂ ਨਾਲ ਅਰਵਿੰਦ ਕੇਜਰੀਵਾਲ ਨੇ ਹੀ ਗੱਲਬਾਤ ਕੀਤੀ ਸੀ।

Check Also

ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ

ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …