ਕਿਹਾ, ਕੈਪਟਨ ਅਮਰਿੰਦਰ ਨੇ ਮਜੀਠੀਆ ਨੂੰ ਸੀਬੀਆਈ ਜਾਂਚ ਤੋਂ ਮੁਕਤ ਕਰਵਾਇਆ
ਹੁਸ਼ਿਆਰਪੁਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਅੱਜ ਹੁਸ਼ਿਆਰਪੁਰ ਵਿਖੇ ਵੱਖ-ਵੱਖ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੰਤਰੀ ਅਤੇ ਆਪਣੇ ਭਤੀਜੇ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਸੋਨੀਆ ਗਾਂਧੀ ਨੂੰ ਦੁਹਾਈ ਨਾ ਪਾਉਦੇ ਤਾਂ ਅੱਜ ਪੰਜਾਬ ਨਸ਼ਾ ਮੁਕਤ ਸੂਬਾ ਹੁੰਦਾ।ઠਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਤੀਜੇ ਮਜੀਠੀਆ ਨੂੰ ਸੀਬੀਆਈ ਜਾਂਚ ਤੋਂ ਮੁਕਤ ਕਰਵਾਇਆ।ઠ
ਉਨ੍ਹਾਂ ਕਿਹਾ ਕਿ ਮੈਨੂੰ ਪਤਾ ਲੱਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਅਤੇ ਉਸ ਸਮੇਂ ਦੇ ਸੂਬਾ ਪ੍ਰਧਾਨ ਦੇ ਉਲਟ ਜਾ ਕੇ ਸੋਨੀਆ ਗਾਂਧੀ ਨੂੰ ਮਜੀਠੀਆ ਖਿਲਾਫ ਸੀਬੀਆਈ ਜਾਂਚ ਰੁਕਵਾਉਣ ਲਈ ਮਿਲੇ ਸਨ।
Check Also
ਦਿਲਜੀਤ ਦੋਸਾਂਝ ਦੇ ਹੱਕ ’ਚ ਗਰਜੇ ਭਗਵੰਤ ਮਾਨ
ਕਿਹਾ : ਦਿਲਜੀਤ ਵਰਗੇ ਕਲਾਕਾਰਾਂ ਦਾ ਕਰਨਾ ਚਾਹੀਦੈ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …