ਸੁਪਰੀਮ ਕੋਰਟ ਨੇ ਕਿਹਾ : 6 ਅਕਤੂਬਰ ਨੂੰ ਸੁਣਾਂਗੇ ਇਸ ਸਬੰਧੀ ਦਲੀਲਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਬਿਹਾਰ ਵਿਚ ਨਿਤੀਸ਼ ਕੁਮਾਰ ਦੀ ਸਰਕਾਰ ਨੇ ਲੰਘੇ ਕੱਲ੍ਹ ਸੋਮਵਾਰ ਨੂੰ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕੀਤੇ ਸਨ। ਇਸਦੇ ਖਿਲਾਫ ਅੱਜ ਮੰਗਲਵਾਰ ਨੂੰੂ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਅਜੇ ਕੋਈ ਟਿੱਪਣੀ ਨਹੀਂ ਕਰੇਗਾ ਅਤੇ 6 ਅਕਤੂਬਰ ਨੂੰ ਇਸ ਮਾਮਲੇ ’ਤੇ ਦਲੀਲਾਂ ਸੁਣਾਂਗੇ। ਪਟੀਸ਼ਨਕਰਤਾ ਦੇ ਵਕੀਲ ਦਾ ਕਹਿਣਾ ਹੈ ਕਿ ਬਿਹਾਰ ਸਰਕਾਰ ਨੇ ਪਹਿਲਾਂ ਜਾਤੀਗਤ ਜਨਗਣਨਾ ਦੇ ਅੰਕੜੇ ਜਨਤਕ ਨਾ ਕਰਨ ਦੀ ਗੱਲ ਕਹੀ ਸੀ। ਇਸ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕਿਹਾ ਸੀ ਕਿ 9 ਸਿਆਸੀ ਪਾਰਟੀਆਂ ਦੀ ਰਾਏ ਨਾਲ ਹੀ ਜਾਤੀ ਅਧਾਰਤ ਜਨਗਣਨਾ ਦਾ ਕੰਮ ਹੋਇਆ ਹੈ। ਦੱਸਣਯੋਗ ਹੈ ਕਿ ਬਿਹਾਰ ਦੀ ਨਿਤਿਸ਼ ਕੁਮਾਰ ਸਰਕਾਰ ਨੇ ਜਾਤੀ ਜਨਗਣਨਾ ਦੇ ਅੰਕੜੇ ਜਾਰੀ ਕਰ ਦਿੱਤੇ ਸਨ।