Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਭੇਜਿਆ ਜਵਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਭੇਜਿਆ ਜਵਾਬ

ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਦਿੱਤਾ ਪੂਰਾ ਹਿਸਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀ.ਐਲ. ਪੁਰੋਹਿਤ ਨੂੰ ਚਿੱਠੀ ਦਾ ਜਵਾਬ ਭੇਜ ਦਿੱਤਾ ਹੈ। ਇਸ ਚਿੱਠੀ ਵਿਚ ਪੰਜਾਬ ਸਰਕਾਰ ਵਲੋਂ ਲਏ ਗਏ ਕਰਜ਼ੇ ਦਾ ਪੂਰਾ ਵੇਰਵਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਕਿਹਾ ਸੀ ਕਿ ਉਹ ਰਾਜਪਾਲ ਨੂੰ ਚਿੱਠੀ ਲਿਖ ਕੇ ਕਰਜ਼ੇ ਦਾ ਪੂਰਾ ਹਿਸਾਬ ਦੇ ਦੇਣਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਰੂਰਲ ਡਿਵੈਲਪਮੈਂਟ ਫੰਡ ਦੇ ਬਕਾਏ ਲਈ ਰਾਜਪਾਲ ਹੋਰਾਂ ਨੂੰ ਕੇਂਦਰ ਸਰਕਾਰ ਕੋਲ ਪੈਰਵੀ ਕਰਨ ਲਈ ਕਿਹਾ ਸੀ। ਜਿਸਦੇ ਜਵਾਬ ਵਿਚ ਰਾਜਪਾਲ ਨੇ ਪਹਿਲੇ ਕਰਜ਼ੇ ਦਾ ਹਿਸਾਬ ਮੰਗਿਆ ਸੀ। ਇਸਦੇ ਚੱਲਦਿਆਂ ਚਿੱਠੀ ਵਿਚ ਸੀਐਮ ਮਾਨ ਨੇ ਦੱਸਿਆ ਕਿ 50 ਹਜ਼ਾਰ ਕਰੋੜ ਨਹੀਂ ਬਲਕਿ 47 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਜਿਸ ਨਾਲ ਪੰਜਾਬ ’ਚ ਪਹਿਲੀਆਂ ਸਰਕਾਰਾਂ ਦੇ ਕਰਜ਼ੇ ਦੇ ਬਦਲੇ ਕਰੀਬ 27 ਹਜ਼ਾਰ ਕਰੋੜ ਰੁਪਏ ਦਾ ਵਿਆਜ਼ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪਾਵਰ ਸਬਸਿਡੀ, ਸਰਕਾਰੀ ਸਕੀਮਾਂ ਦਾ ਵੀ ਇਸ ਵਿਚ ਜ਼ਿਕਰ ਕੀਤਾ ਗਿਆ ਹੈ। ਇਸ ਚਿੱਠੀ ਵਿਚ ਜੀਐਸਟੀ ਆਦਿ ਦੇ ਬਕਾਇਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ਸੀਐਮ ਮਾਨ ਨੇ ਰਾਜਪਾਲ ਹੋਰਾਂ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਨੇ ਤਿੰਨ ਲੱਖ ਕਰੋੜ ਰੁਪਏ ਦਾ ਕਰਜ਼ ਲਿਆ ਸੀ।

Check Also

ਮਹਿੰਦਰ ਸਿੰਘ ਗਿਲਜ਼ੀਆਂ ਦੀ ਅਗਵਾਈ ’ਚ ਰਾਹੁਲ ਗਾਂਧੀ ਦਾ ਅਮਰੀਕਾ ’ਚ ਭਰਵਾਂ ਸਵਾਗਤ

ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਭਾਰਤ ਦੀ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ …