‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ October 4, 2023 ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਘਰ ਈਡੀ ਦਾ ਛਾਪਾ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿਚ ਹੈ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਘਰ ਅੱਜ ਬੁੱਧਵਾਰ ਸਵੇਰੇ 7 ਵਜੇ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਨੇ ਛਾਪਾ ਮਾਰਿਆ। ਇਹ ਛਾਪੇਮਾਰੀ ਸੰਜੇ ਸਿੰਘ ਦੇ ਦਿੱਲੀ ਵਾਲੇ ਘਰ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਦੇ 6-7 ਅਧਿਕਾਰੀ ਆਬਕਾਰੀ ਨੀਤੀ ਕੇਸ ਦੇ ਬਾਰੇ ’ਚ ਛਾਣਬੀਣ ਕਰ ਰਹੇ ਹਨ। ਕਿਉਂਕਿ ਆਬਕਾਰੀ ਨੀਤੀ ਕੇਸ ਦੀ ਚਾਰਜਸ਼ੀਟ ਵਿਚ ਸੰਜੇ ਸਿੰਘ ਦਾ ਵੀ ਨਾਮ ਹੈ। ਸੰਜੇ ਸਿੰਘ ਦੇ ਘਰ ਈਡੀ ਦੀ ਛਾਪੇਮਾਰੀ ਸਬੰਧੀ ਸੰਜੇ ਸਿੰਘ ਦੇ ਪਿਤਾ ਨੇ ਕਿਹਾ ਕਿ ਈਡੀ ਆਪਣਾ ਕੰਮ ਕਰ ਰਿਹਾ ਹੈ ਅਤੇ ਅਸੀਂ ਉਸ ਨੂੰ ਪੂਰਾ ਸਹਿਯੋਗ ਦਿਆਂਗੇ। ਧਿਆਨ ਰਹੇ ਕਿ ਇਸ ਤੋਂ ਪਹਿਲਾਂ 24 ਮਈ ਨੂੰ ਵੀ ਆਬਕਾਰੀ ਨੀਤੀ ਮਾਮਲੇ ਵਿਚ ਸੰਜੇ ਸਿੰਘ ਦੇ ਕਰੀਬੀਆਂ ਦੇ ਘਰੀਂ ਵੀ ਈਡੀ ਨੇ ਛਾਪੇ ਮਾਰੇ ਸਨ। ਸੰਜੇ ਸਿੰਘ ਦੇ ਘਰ ਈਡੀ ਦੇ ਛਾਪਿਆਂ ਸਬੰਧੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਸੰਜੇ ਸਿੰਘ ਅਕਸਰ ਹੀ ਅਡਾਨੀ ਦੇ ਮੁੱਦਿਆਂ ’ਤੇ ਲਗਾਤਾਰ ਸਵਾਲ ਉਠਾਉਂਦੇ ਰਹੇ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪਹਿਲਾਂ ਵੀ ਏਜੰਸੀਆਂ ਨੂੰ ਕੁਝ ਨਹੀਂ ਮਿਲਿਆ ਅਤੇ ਹੁਣ ਵੀ ਕੁਝ ਨਹੀਂ ਮਿਲੇਗਾ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਈਡੀ ਦੀ ਦੂਜੀ ਸਪਲੀਮੈਂਟਰੀ ਚਾਰਜਸ਼ੀਟ 2 ਮਈ ਨੂੰ ਜਾਰੀ ਕੀਤੀ ਗਈ ਸੀ, ਜਿਸ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੀ ਸਾਹਮਣੇ ਆਇਆ ਸੀ। ਹਾਲਾਂਕਿ ਰਾਘਵ ਚੱਢਾ ਨੂੰ ਆਰੋਪੀ ਨਹੀਂ ਬਣਾਇਆ ਗਿਆ ਸੀ। ਦੱਸਣਯੋਗ ਹੈ ਕਿ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ’ਚ ਹੀ ਹਨ। 2023-10-04 Parvasi Chandigarh Share Facebook Twitter Google + Stumbleupon LinkedIn Pinterest