-11.8 C
Toronto
Wednesday, January 21, 2026
spot_img
HomeਕੈਨੇਡਾFrontਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ...

ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ

ਲੈਂਡ ਫਾਰ ਜੌਬ ਮਾਮਲੇ ’ਚ ਲਾਲੂ, ਰਾਬੜੀ ਅਤੇ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲਣ ਨਾਲ ਜਾਂਚ ਹੋ ਸਕਦੀ ਹੈ ਪ੍ਰਭਾਵਿਤ

ਪਟਨਾ/ਬਿਊਰੋ ਨਿਊਜ਼ : ਲੈਂਡ ਫਾਰ ਜੌਬਸ ਮਾਮਲੇ ’ਚ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਨੂੰ ਜ਼ਮਾਨਤ ਦਿੰਦਿਆਂ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਸਾਰਿਆਂ ਨੂੰ 50 ਹਜ਼ਾਰ ਰੁਪਏ ਮੁਚੱਲਕੇ ’ਤੇ ਜ਼ਮਾਨਤ ਦਿੱਤੀ ਗਈ ਅਤੇ ਮਾਮਲੇ ਅਗਲੀ ਸੁਣਵਾਈ ਹੁਣ 16 ਅਕਤੂਬਰ ਨੂੰ ਹੋਵੇਗੀ। ਸੀਬੀਆਈ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਸਾਰੇ ਆਰੋਪੀ ਵੱਡੇ ਅਹੁਦਿਆਂ ’ਤੇ ਹਨ ਅਤੇ ਇਹ ਕੇਸ ਨੂੰ ਪ੍ਰਭਾਵਿਤ ਕਰ ਸਕਦੇ ਹਨ। ਜਦਕਿ ਅਦਾਲਤ ਨੇ ਕਿਹਾ ਕਿ ਸਾਨੂੰ ਅਜਿਹਾ ਨਹੀਂ ਲਗਦਾ ਕਿ ਇਹ ਜਾਂਚ ਨੂੰ ਪ੍ਰਭਾਵਿਤ ਕਰਨਗੇ। ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਦੇ ਨਾਲ-ਨਾਲ ਮੀਸਾ ਭਾਰਤੀ ਵੀ ਕੋਰਟ ਪਹੁੰਚੇ ਸਨ। ਉਧਰ ਦਿੱਲੀ ਪਹੁੰਚੇ ਲਾਲੂ ਪ੍ਰਸਾਦ ਯਾਦਵ ਨੇ ਕਿਹਾ ਕਿ ਸੁਣਵਾਈ ਚਲਦੀ ਰਹੇਗੀ ਪ੍ਰੰਤੂ ਅਸੀਂ ਕੋਈ ਅਜਿਹਾ ਕੰਮ ਨਹੀਂ ਕੀਤਾ, ਜਿਸ ਕਰਕੇ ਸਾਨੂੰ ਡਰਨਾ ਪਵੇ। ਜਦਕਿ ਤੇਜਸਵੀ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਜ ’ਚ ਜਿਹੜਾ ਵਿਅਕਤੀ ਵੀ ਸੱਚ ਬੋਲੇਗਾ ਉਸ ਨੂੰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਏਜੰਸੀਆਂ ਦੀ ਅਤੇ ਪੁਲਿਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਲੰਘੀ 22 ਸਤੰਬਰ ਨੂੰ ਸੀਬੀਆਈ ਦੀ ਸਪੈਸ਼ਲ ਕੋਰਟ ਨੇ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜਸਵੀ ਯਾਦਵ ਸਮੇਤ 17 ਆਰੋਪੀਆਂ ਖਿਲਾਫ਼ ਸੰਮਨ ਜਾਰੀ ਕੀਤੇ ਸਨ ਅਤੇ ਸਭ ਅੱਜ 4 ਅਕਤੂਬਰ ਨੂੰ ਕੋਰਟ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ।

RELATED ARTICLES
POPULAR POSTS