27.2 C
Toronto
Sunday, October 5, 2025
spot_img
HomeਕੈਨੇਡਾFrontਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ...

ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ

ਸੀਨੀਅਰ ਆਈਏਐਸ ਅਫਸਰ ਨੂੰ ਦਿੱਤੀ ਗੁਰਦੁਆਰਾ ਚੋਣਾਂ ਦੀ ਜ਼ਿੰਮੇਵਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਇਸਦੇ ਚੱਲਦਿਆਂ ਭਗਵੰਤ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਏ ਜਾਣ ਬਾਰੇ ਗੰਭੀਰਤਾ ਦਾ ਇਸ ਗੱਲ ਤੋਂ ਵੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ, ਇੱਕ ਸੀਨੀਅਰ ਆਈਏਐਸ ਅਫਸਰ ਅਤੇ ਸੈਕਟਰੀ ਹੋਮ ਗੁਰਕੀਰਤ ਕਿ੍ਰਪਾਲ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਸ ਪੰਜਾਬ ਲਾਇਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਰਿਟਾ. ਐਸ.ਐਸ ਸਾਰੋਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਵੋਟਾਂ ਕਮਿਸ਼ਨ ਵਲੋਂ ਪਹਿਲਾਂ ਹੀ ਨਿਰਧਾਰਿਤ ਕੀਤੇ ਪ੍ਰੋਫਾਰਮੇ ਨੂੰ ਭਰ ਕੇ ਬਣਾਈਆਂ ਜਾ ਸਕਦੀਆਂ ਹਨ, ਜੋ ਕਿ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਪ੍ਰੋਫਾਰਮਾ ਭੇਜਿਆ ਜਾ ਚੁੱਕਾ ਹੈ।

RELATED ARTICLES
POPULAR POSTS