ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ October 4, 2023 ਐਸਵਾਈਐਲ ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ ਕਿਹਾ : ਐਸਵਾਈਐਲ ਦੇ ਮੁੱਦੇ ’ਤੇ ਰਾਜਨੀਤੀ ਨਾ ਕਰੇ ਪੰਜਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਵਿਵਾਦ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਫਟਕਾਰ ਲਗਾਈ। ਅੱਜ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਜਨੀਤੀ ਨਾ ਕਰਨ। ਕਿਉਂਕਿ ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਅਤੇ ਸੁਪਰੀਮ ਕੋਰਟ ਨੂੰ ਸਖਤ ਹੁਕਮ ਦੇਣ ਲਈ ਮਜਬੂਰ ਨਾ ਕੀਤਾ ਜਾਵੇ। ਅੱਜ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਪੰਜਾਬ ਸਰਕਾਰ ਦੇ ਰਵੱਈਏ ਤੋਂ ਸਖਤ ਨਾਰਾਜ਼ ਨਜ਼ਰ ਆਈ ਅਤੇ ਸੁਪਰੀਮ ਕੋਰਟ ਨੇ ਹੁਕਮ ਦਿੱਤੇ ਕਿ ਪੰਜਾਬ ਸਰਕਾਰ ਇਸ ਮਾਮਲੇ ’ਚ ਅੱਗੇ ਵਧੇ। ਜੇਕਰ ਸੁਪਰੀਮ ਕੋਰਟ ਐਸਵਾਈਐਲ ਨਹਿਰ ਦੇ ਹੱਲ ਵੱਲ ਵਧ ਰਹੀ ਤਾਂ ਪੰਜਾਬ ਸਰਕਾਰ ਨੂੰ ਵੀ ਆਪਣਾ ਹਾਂਪੱਖੀ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਐਸ ਵਾਈ ਐਲ ਦੇ ਮੁੱਦੇ ’ਤੇ ਹੋਣ ਵਾਲੀ ਡਿਵੈਲਪਮੈਂਟ ਦੀ ਰਿਪੋਰਟ ਦੇਣ ਲਈ ਵੀ ਕਿਹਾ ਜਦਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ’ਚ ਹੋਵੇਗੀ। ਧਿਆਨ ਰਹੇ ਪੰਜਾਬ ਅਤੇ ਹਰਿਆਣਾ ਦਰਮਿਆਨ ਐਸਵਾਈਐਲ ਦੇ ਮੁੱਦੇ ’ਤੇ ਪਿਛਲੇ ਦੋ ਦਹਾਕਿਆਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਰਮਿਆਨ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪ੍ਰੰਤੂ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਦਾ ਕਹਿਣਾ ਹੈ ਸਾਡੇ ਕੋਲ ਕਿਸੇ ਵੀ ਦੂਜੇ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਦਕਿ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਹ ਪਾਣੀ ਲੈ ਕੇ ਰਹਿਣਗੇ। 2023-10-04 Parvasi Chandigarh Share Facebook Twitter Google + Stumbleupon LinkedIn Pinterest