Breaking News
Home / ਕੈਨੇਡਾ / Front / ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ

ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ

ਸੰਗਰੂਰ ਜ਼ਿਲ੍ਹੇ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਕਾਰਗਿਲ ’ਚ ਹੋਇਆ ਸ਼ਹੀਦ

ਪਿੰਡ ਛਾਜਲੀ ਦਾ ਰਹਿਣ ਵਾਲਾ ਸੀ ਸ਼ਹੀਦ ਪਰਮਿੰਦਰ ਸਿੰਘ

ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ ਦਾ ਰਹਿਣ ਵਾਲਾ ਫੌਜੀ ਜਵਾਨ ਪਰਮਿੰਦਰ ਸਿੰਘ ਦੇਸ਼ ਦੀ ਸੇਵਾ ਕਰਦੇ ਹੋਏ ਕਾਰਗਿਲ ਵਿਚ ਸ਼ਹੀਦ ਹੋ ਗਿਆ। ਪਿੰਡ ਛਾਜਲੀ ਦੀ ਸਰਪੰਚ ਪਰਮਿੰਦਰ ਕੌਰ ਦੇ ਪਤੀ ਅਤੇ ਸਮਾਜ ਸੇਵੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਛਾਜਲੀ ਦੀ ਪੱਤੀ ਸਮਰਾਓ ਦਾ ਰਹਿਣ ਵਾਲਾ ਪਰਮਿੰਦਰ ਸਿੰਘ ਸਿੱਖ ਰੈਜੀਮੈਂਟ 31 ’ਚ ਕਾਰਗਿਲ ’ਚ ਦੇਸ਼ ਦੀ ਸੇਵਾ ਕਰ ਰਿਹਾ ਸੀ, ਜਿੱਥੇ ਉਹ ਸ਼ਹੀਦ ਹੋ ਗਿਆ। ਜਵਾਨ ਦੀ ਸ਼ਹਾਦਤ ਤੋਂ ਬਾਅਦ ਪੂਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। 7 ਸਾਲ ਪਹਿਲਾਂ ਭਾਰਤੀ ਫੌਜ ਵਿਚ ਭਰਤੀ ਹੋਏ ਪਰਮਿੰਦਰ ਸਿੰਘ ਦਾ 1 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਜਦਕਿ ਉਨ੍ਹਾਂ ਦਾ ਦੂਜਾ ਭਰਾ ਗੁਰਪਿੰਦਰ ਸਿੰਘ ਵੀ ਭਾਰਤੀ ਫੌਜੀ ਵਿਚ ਸੇਵਾਵਾਂ ਨਿਭਾਅ ਰਿਹਾ ਹੈ। ਸ਼ਹੀਦ ਪਰਮਿੰਦਰ ਸਿੰਘ ਦੇ ਪਿਤਾ ਗੁਰਜੀਤ ਸਿੰਘ ਭਾਰਤੀ ਫੌਜ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੋ ਚੁੱਕੇ ਹਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ਹੀਦ ਪਰਮਿੰਦਰ ਦੀ ਮਿ੍ਰਤਕ ਦਾ ਪਿੰਡ ਪਹੁੰਚਣ ਤੋਂ ਬਾਅਦ ਪੂਰੇ ਫੌਜੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ।

Check Also

ਮਹਾਰਾਸ਼ਟਰ ਸਰਕਾਰ ਨੇ ਦੇਸੀ ਗਾਂ ਨੂੰ ਰਾਜ ਮਾਤਾ ਦਾ ਦਰਜਾ ਦਿੱਤਾ

ਅਜਿਹਾ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਮਹਾਰਾਸ਼ਟਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਏਕਨਾਥ …