16.2 C
Toronto
Sunday, October 19, 2025
spot_img
HomeਕੈਨੇਡਾFrontਭਰਤਇੰਦਰ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਭਰਤਇੰਦਰ ਚਾਹਲ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਭਗੌੜਾ ਐਲਾਨਣ ਦੀ ਤਿਆਰੀ ਵਿਚ ਸੀ ਪ੍ਰੰਤੂ ਦੂਜੇ ਪਾਸੇ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਆਪਣੇ ਫੈਸਲੇ ’ਚ ਚਾਹਲ ਨੂੰ ਰਾਹਤ ਦਿੱਤੀ ਹੈ। ਕੋਰਟ ਨੇ ਚਾਹਲ ਦੀ ਗਿ੍ਰਫਤਾਰੀ ’ਤੇ ਰੋਕ ਲਗਾਉਂਦੇ ਹੋਏ ਉਸ ਨੂੰ ਜਮਾਨਤ ਦੇ ਦਿੱਤੀ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਨੂੰ 13 ਅਕਤੂਬਰ ਨੂੰ ਹੋਵੇਗੀ। ਧਿਆਨ ਰਹੇ ਕਿ ਇਕ ਦਿਨ ਪਹਿਲਾਂ ਹੀ ਚਾਹਲ ’ਤੇ ਹੋ ਰਹੀ ਕਾਰਵਾਈ ਨੂੰ ਲੈ ਕੇ ਕੋਰਟ ਨੇ ਪੰਜਾਬ ਪੁਲਿਸ ਤੋਂ ਜਵਾਬ ਮੰਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਨੇ ਚਾਹਲ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਐਫ ਆਈ ਆਰ ਦਰਜ ਕੀਤੀ ਸੀ। ਵਿਜੀਲੈਂਸ ਭਰਤ ਇੰਦਰ ਚਾਹਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਕਈ ਵਾਰ ਸੰਮਨ ਭੇਜ ਚੁੱਕੀ ਹੈ ਪ੍ਰੰਤੂ ਉਹ ਜਾਂਚ ਵਿਚ ਸ਼ਾਮਲ ਨਹੀਂ ਹੋਏ। ਇਸ ਤੋਂ ਪਹਿਲਾਂ ਲੰਘੀ 27 ਸਤੰਬਰ ਨੂੰ ਪੰਜਾਬ ਵਿਜੀਲੈਂਸ ਚਾਹਲ ਦੀ ਪਟਿਆਲਾ ਸਥਿਤ ਘਰ ਰੇਡ ਵੀ ਕੀਤੀ ਸੀ ਪ੍ਰੰਤੂ ਚਹਿਲ ਦੇ ਘਰ ਦਾ ਦਰਵਾਜ਼ਾ ਨਾ ਖੁੱਲ੍ਹਣ ਦੀ ਸੂਰਤ ਵਿਚ ਪੰਜਾਬ ਵਿਜੀਲੈਂਸ ਦੀ ਟੀਮ ਬੇਰੰਗ ਹੀ ਪਰਤਣਾ ਪਿਆ।
RELATED ARTICLES
POPULAR POSTS