ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਏਸ਼ੀਆਈ ਖੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੇ ਹਾਂਗਜ਼ੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ਮੁਕਾਬਲੇ ’ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਇਸ ਤਰ੍ਹਾਂ ਹਾਕੀ ਵਿਚ ਵੀ ਭਾਰਤ ਦਾ ਤਮਗਾ ਪੱਕਾ ਹੋ ਗਿਆ ਹੈ। ਇਨ੍ਹਾਂ ਏਸ਼ੀਆਈ ਖੇਡਾਂ ਵਿਚ ਇਸ ਵਾਰ ਵੀ ਭਾਰਤੀ ਖਿਡਾਰੀਆਂ ਵਲੋਂ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਕੁੱਲ 74 ਤਮਗੇ ਵੀ ਜਿੱਤ ਲਏ ਹਨ, ਜਿਨ੍ਹਾਂ ਵਿਚ 16 ਸੋਨੇ ਦੇ ਤਮਗੇ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿਚ ਭਾਰਤ ਨੇ 70 ਤਮਗੇ ਜਿੱਤੇ ਸਨ। ਇਸਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਖਿਡਾਰੀਆਂ ਦੀ ਪ੍ਰਸੰਸਾ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਵਾਰ ਏਸ਼ੀਆਈ ਖ਼ੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸਨੂੰ ਪੂਰੇ ਦੇਸ਼ ਲਈ ਮਾਣ ਵਾਲਾ ਪਲ ਦੱਸਿਆ। ਉਨ੍ਹਾਂ ਕਿਹਾ ਕਿ ਹਰ ਤਮਗਾ ਸਖ਼ਤ ਮਿਹਨਤ ਅਤੇ ਜਨੂੰਨ ਦੇ ਜੀਵਨ ਸਫ਼ਰ ਨੂੰ ਉਜਾਗਰ ਕਰਦਾ ਹੈ।