![](https://parvasinewspaper.com/wp-content/uploads/2023/10/Manpreet.jpg)
ਗਿ੍ਰਫਤਾਰੀ ਕਿਸੇ ਵੇਲੇ ਵੀ ਸੰਭਵ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਘਿਰੇ ਹੋਏ ਹਨ। ਧਿਆਨ ਰਹੇ ਕਿ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਵਿੱਤ ਮੰਤਰੀ ਸਨ ਅਤੇ ਫਿਰ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਫਿਰ ਵਿੱਤ ਮੰਤਰੀ ਬਣੇ। ਮਨਪ੍ਰੀਤ ਬਾਦਲ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਮਨਪ੍ਰੀਤ ਬਾਦਲ ਨੂੰ ਗਿ੍ਰਫਤਾਰ ਕਰਨ ਲਈ ਵਿਜੀਲੈਂਸ ਵਲੋਂ ਲਗਾਤਾਰ ਛਾਪੇ ਵੀ ਮਾਰੇ ਜਾ ਰਹੇ ਹਨ। ਇਸੇ ਦੌਰਾਨ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਅਤੇ ਹੁਣ ਮਨਪ੍ਰੀਤ ਸਿੰਘ ਬਾਦਲ ਨੂੰ ਭਗੌੜਾ ਵੀ ਐਲਾਨਿਆ ਜਾ ਸਕਦਾ ਹੈ।