Breaking News
Home / ਕੈਨੇਡਾ / Front / ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ

ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ / ਪ੍ਰਿੰਸ ਗਰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਵਿਲ ਸਕੱਤਰੇਤ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਲੱਗੀ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇੱਥੇ ਦਹਾਕਿਆਂ ਪਹਿਲਾਂ ਲੱਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਦੀ ਤਸਵੀਰ ਦੀ ਥਾਂ ਹੁਣ ਇਹ 29 ਫੁੱਟ ਲੰਮੀ ਤੇ 11 ਫੁੱਟ ਉੱਚੀ ਤਸਵੀਰ ਲਾਈ ਗਈ ਹੈ। ਇਹ ਤਸਵੀਰ ਵਿਸ਼ੇਸ਼ ਟਰਾਂਸਲਿਟ ਸ਼ੀਟ ’ਤੇ ਛਪੀ ਹੈ ਅਤੇ ਤਸਵੀਰ ਨੂੰ ਰੁਸ਼ਨਾਉਣ ਲਈ ਇਸ ਦੇ ਪਿੱਛੇ 150 ਐੱਲਈਡੀ ਲਾਈਟਾਂ ਲਾਈਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਪੰਜਾਬੀਆਂ ਖ਼ਾਸ ਤੌਰ ’ਤੇ ਸਿੱਖਾਂ ਲਈ ਦੁਨੀਆ ਦਾ ਸਭ ਤੋਂ ਪਵਿੱਤਰ ਸਥਾਨ ਹੈ ਅਤੇ ਇਹ ਸਥਾਨ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਦਾ ਸਰੋਤ ਹੈ। ਇਹ ਪਾਵਨ ਸਥਾਨ ਸਾਨੂੰ ਹਮੇਸ਼ਾ ਤੋਂ ਆਪਣੇ ਫ਼ਰਜ਼ ਪੂਰੇ ਸਮਰਪਣ ਤੇ ਦਿਆਨਤਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਇੱਥੇ ਸਿਰਫ਼ ਤਸਵੀਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਲਈ ਨਹੀਂ ਆਏ, ਸਗੋਂ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਆਏ ਹਨ, ਜੋ ਸਾਨੂੰ ਸੂਬੇ ਦੀ ਸੇਵਾ ਕਰਨ ਦਾ ਬਲ ਬਖ਼ਸ਼ ਰਿਹਾ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …