19.7 C
Toronto
Friday, September 25, 2026
spot_img
HomeਕੈਨੇਡਾFrontਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ...

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ ; ਭਗਵੰਤ ਮਾਨ ਨੇ ਖੁਦ ਹੀ ਨਹਿਰ ਬਣਾਉਣ ਦੀ ਕੀਤੀ ਸੀ ਗੱਲ

ਚੰਡੀਗੜ੍ਹ/ਬਿਊਰੋ ਨਿਊਜ਼

ਬਿਕਰਮ ਮਜੀਠੀਆ ਨੇ ਐਸਵਾਈਐਲ ਮਾਮਲੇ ਨੂੰ ਲੈ ਕੇ ਸੀਐਮ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਦਾ ਮਾਮਲਾ ਫਿਰ ਗਰਮਾਉਂਦਾ ਜਾ ਰਿਹਾ ਹੈ ਅਤੇ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ’ਤੇ ਘਿਰਦੀ ਜਾ ਰਹੀ ਹੈ। ਇਸੇ ਦੌਰਾਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਆਰੋਪ ਲਗਾਇਆ ਕਿ ਸੀਐਮ ਭਗਵੰਤ ਮਾਨ ਦਿੱਲੀ ਤੋਂ ਰਿਮੋਰਟ ਕੰਟਰੋਲ ’ਤੇ ਚੱਲਦੇ ਹਨ। ਮਜੀਠੀਆ ਨੇ ਭਗਵੰਤ ਮਾਨ ’ਤੇ ਤਨਜ਼ ਕਸਦਿਆਂ ਕਿਹਾ ਕਿ ਪਾਣੀ ਦੀ ਇਕ ਬੂੰਦ ਕੀ, ਤੁਸੀਂ ਤਾਂ ਪੂਰਾ ਪੰਜਾਬ ਹੀ ਲੁਟਾ ਦਿੱਤਾ ਹੈ। ਧਿਆਨ ਰਹੇ ਕਿ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਪੰਜਾਬ ਵਿਚੋਂ ਇਕ ਬੂੰਦ ਵੀ ਵਾਧੂ ਪਾਣੀ ਕਿਸੇ ਦੂਜੇ ਸੂਬੇ ਨੂੰ ਨਹੀਂ ਦਿਆਂਗੇ। ਬਿਕਰਮ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਹੋਰਾਂ ਨੇ ਖੁਦ ਹੀ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਅਸੀਂ ਐਸਵਾਈਐਲ ਬਣਾਉਣਾ ਚਾਹੁੰਦੇ ਹਾਂ। ਮਜੀਠੀਆ ਨੇ ਆਮ ਆਦਮੀ ਪਾਰਟੀ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਨਾਲ ਧੋਖਾ ਕਰਨਾ ਬੰਦ ਕਰੋ।

RELATED ARTICLES
POPULAR POSTS