2.4 C
Toronto
Thursday, November 27, 2025
spot_img
Homeਹਫ਼ਤਾਵਾਰੀ ਫੇਰੀਪਹਿਲੀ ਵਾਰ ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧ ਸਭਾ ਦੀ ਕਾਰਵਾਈ

ਪਹਿਲੀ ਵਾਰ ਅਰਦਾਸ ਨਾਲ ਸ਼ੁਰੂ ਹੋਈ ਅਮਰੀਕੀ ਪ੍ਰਤੀਨਿਧ ਸਭਾ ਦੀ ਕਾਰਵਾਈ

ਵਾਸ਼ਿੰਗਟਨ : ਅਮਰੀਕਾ ‘ਚ ਨਿਊਜਰਸੀ ਦੇ ਇੱਕ ਸਿੱਖ ਗ੍ਰੰਥੀ ਨੇ ਪ੍ਰਤੀਨਿਧ ਸਭਾ ਦੀ ਕਾਰਵਾਈ ਸ਼ੁਰੂ ਕਰਨ ਲਈ ਅਰਦਾਸ ਕੀਤੀ ਜੋ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ। ਨਿਊਜਰਸੀ ‘ਚ ਪਾਈਨ ਹਿੱਲ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ ਨੇ ਬੀਤੇ ਦਿਨੀਂ ਸਦਨ ‘ਚ ਅਰਦਾਸ ਕਰਕੇ ਦਿਨ ਦੀ ਕਾਰਵਾਈ ਦੀ ਸ਼ੁਰੂਆਤ ਕਰਵਾਈ। ਆਮ ਤੌਰ ‘ਤੇ ਇਹ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਪਾਦਰੀ ਪ੍ਰਾਰਥਨਾ ਕਰਦਾ ਹੈ। ਸਦਨ ਦੇ ਸਪੀਕਰ ਕੇਵਨਿ ਮੈੱਕਾਰਥੀ ਨੇ ਐਲਾਨ ਕੀਤਾ ਕਿ ਜਸਵਿੰਦਰ ਸਿੰਘ ਕਾਰਵਾਈ ਦੀ ਸ਼ੁਰੂਆਤ ਕਰਨਗੇ। ਅਰਦਾਸ ਤੋਂ ਤੁਰੰਤ ਬਾਅਦ ਕਾਂਗਰਸ ਮੈਂਬਰ ਡੋਨਾਲਡ ਨੋਰਕਰਾਸ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ। ਜਸਵਿੰਦਰ ਸਿੰਘ ਅਮਰੀਕਾ ਦੀ ਪ੍ਰਤੀਨਿਧ ਸਭਾ (ਸੰਸਦ ਦਾ ਹੇਠਲਾ ਸਦਨ) ‘ਚ ਅਰਦਾਸ ਕਰਨ ਵਾਲੇ ਪਹਿਲੇ ਸਿੱਖ ਗ੍ਰੰਥੀ ਹਨ। ਨੋਰਕਰਾਸ ਨੇ ਕਿਹਾ, ‘ਅੱਜ ਰਚਿਆ ਗਿਆ ਇਤਿਹਾਸ ਇਹ ਯਾਦ ਦਿਵਾਉਂਦਾ ਹੈ ਕਿ ਅਮਰੀਕਾ ਧਰਮ ਦੀ ਅਜ਼ਾਦੀ ਦਾ ਸਵਾਗਤ ਕਰਦਾ ਹੈ ਤੇ ਉਸ ਨੂੰ ਅਹਿਮੀਅਤ ਦਿੰਦਾ ਹੈ ਤੇ ਉਸ ਲਈ ਹਮੇਸ਼ਾ ਪ੍ਰਤੀਬੱਧ ਰਹੇਗਾ। ਗਿਆਨੀ ਜਸਵਿੰਦਰ ਸਿੰਘ ਨੇ ਸਾਊਥ ਜਰਸੀ ਦਾ ਮਾਣ ਵਧਾਇਆ ਹੈ ਤੇ ਉਨ੍ਹਾਂ ਨਾਲ ਇਸ ਪਲ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਹੈ।’

RELATED ARTICLES
POPULAR POSTS