ਅਗਾਊਂ ਜ਼ਮਾਨਤ ਅਰਜ਼ੀ ਖਾਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਕਿਸੇ ਸਮੇਂ ਵੀ ਭਗੌੜਾ ਐਲਾਨਿਆ ਜਾ ਸਕਦਾ ਹੈ। ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਬਠਿੰਡਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਹੋ ਸਕਦੀ ਹੈ। ਮਨਪ੍ਰੀਤ ਸਿੰਘ ਬਾਦਲ, ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਘਿਰੇ ਹੋਏ ਹਨ। ਧਿਆਨ ਰਹੇ ਕਿ ਮਨਪ੍ਰੀਤ ਸਿੰਘ ਬਾਦਲ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਵਿੱਤ ਮੰਤਰੀ ਸਨ ਅਤੇ ਫਿਰ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਫਿਰ ਵਿੱਤ ਮੰਤਰੀ ਬਣੇ। ਮਨਪ੍ਰੀਤ ਬਾਦਲ ਹੁਣ ਭਾਜਪਾ ਵਿਚ ਸ਼ਾਮਲ ਹੋ ਚੁੱਕੇ ਹਨ। ਬਠਿੰਡਾ ਲੈਂਡ ਅਲਾਟਮੈਂਟ ਮਾਮਲੇ ਵਿਚ ਮਨਪ੍ਰੀਤ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਵਲੋਂ ਲਗਾਤਾਰ ਛਾਪੇ ਵੀ ਮਾਰੇ ਜਾ ਰਹੇ ਹਨ। ਇਸੇ ਦੌਰਾਨ ਉਨ੍ਹਾਂ ਖਿਲਾਫ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ ਅਤੇ ਹੁਣ ਮਨਪ੍ਰੀਤ ਸਿੰਘ ਬਾਦਲ ਨੂੰ ਭਗੌੜਾ ਵੀ ਐਲਾਨਿਆ ਜਾ ਸਕਦਾ ਹੈ।
ਭਰਤਇੰਦਰ ਚਾਹਲ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਭਰਤਇੰਦਰ ਸਿੰਘ ਚਾਹਲ ਨੂੰ ਪੰਜਾਬ ਵਿਜੀਲੈਂਸ ਭਗੌੜਾ ਐਲਾਨਣ ਦੀ ਤਿਆਰੀ ਵਿਚ ਸੀ ਪ੍ਰੰਤੂ ਦੂਜੇ ਪਾਸੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ ‘ਚ ਚਾਹਲ ਨੂੰ ਰਾਹਤ ਦਿੱਤੀ ਹੈ। ਕੋਰਟ ਨੇ ਚਾਹਲ ਦੀ ਗ੍ਰਿਫਤਾਰੀ ‘ਤੇ ਰੋਕ ਲਗਾਉਂਦੇ ਹੋਏ ਉਸ ਨੂੰ ਜਮਾਨਤ ਦੇ ਦਿੱਤੀ ਹੈ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ ਨੂੰ 13 ਅਕਤੂਬਰ ਨੂੰ ਹੋਵੇਗੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …