ਤੂਫਾਨ ਦੀ ਰਫਤਾਰ ਹੈ 120 ਕਿਲੋਮੀਟਰ ਪ੍ਰਤੀ ਘੰਟਾ
ਚੇਨਈ/ਬਿਊਰੋ ਨਿਊਜ਼
ਚੱਕਰਵਰਤੀ ‘ਵਰਦਾ’ ਤੂਫ਼ਾਨ ਕਾਰਨ ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਦੇ ਸਮੁੰਦਰੀ ਇਲਾਕਿਆਂ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਵਰਦਾ ਤੂਫ਼ਾਨ ਚੇਨਈ ਪਹੁੰਚ ਗਿਆ ਹੈ। ਇਸ ਤੂਫ਼ਾਨ ਕਾਰਨ ਦੋ ਵਿਅਕਤੀਆਂ ਦੀ ਮੌਤ ਵੀ ਹੋਈ ਹੈ। ਤੂਫ਼ਾਨ ਦੀ ਰਫ਼ਤਾਰ 120 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੇ ਨਾਲ ਹੀ ਚੇਨਈ ਆਉਣ ਤੇ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਤੂਫ਼ਾਨ ਨੂੰ ਦੇਖਦੇ ਹੋਏ ਚੇਨਈ ਦੇ ਸਾਰੇ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਵਿੱਦਿਅਕ ਅਦਾਰਿਆਂ ਦੀਆਂ ਪ੍ਰੀਖਿਆਵਾਂ ਹਨ, ਉਹ ਫ਼ਿਲਹਾਲ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …