ਚੰਡੀਗੜ੍ਹ : ਪੰਜਾਬ ਕੈਬਨਿਟ ਵਲੋਂ ਵੀਰਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਗਈ ਮੀਟਿੰਗ ਤੋਂ ਬਾਅਦ ਸੀਨੀਅਰ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਏ.ਜੀ. (ਐਡਵੋਕੇਟ ਜਨਰਲ) ਨਿਯੁਕਤ ਕਰ ਦਿੱਤਾ ਗਿਆ ਹੈ। ਧਿਆਨ ਰਹੇ ਕਿ ਏ.ਜੀ. ਵਿਨੋਦ ਘਈ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਹਨ ਅਤੇ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਿਚ 1989 ਵਿਚ ਸ਼ਾਮਲ ਹੋਏ ਸਨ। ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ 2014 ਵਿਚ ਸੀਨੀਅਰ ਐਡਵੋਕੇਟ ਦਾ ਦਰਜਾ ਮਿਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਐਡਵੋਕੇਟ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਬਾਰੇ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਏਜੀ ਵਿਨੋਦ ਘਈ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਸੀ। ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵਿਨੋਦ ਘਈ ਦਾ ਅਸਤੀਫਾ ਮਨਜੂਰ ਕਰ ਲਿਆ ਗਿਆ। ਜਿਸ ਤੋਂ ਬਾਅਦ ਐਡਵੋਕੇਟ ਗੁਰਮਿੰਦਰ ਗੈਰੀ ਨੂੰ ਨਵਾਂ ਐਡੋਵੇਕਟ ਜਨਰਲ ਨਿਯੁਕਤ ਕਰਨ ਲਈ ਮਨਜੂਰੀ ਦੇ ਦਿੱਤੀ ਗਈ। ਜਾਣਕਾਰੀ ਮਿਲੀ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਣਾ ਪਿਆ ਸੀ। ਇਹ ਮਾਮਲਾ ਹਾਈਕੋਰਟ ਵਿਚ ਗਿਆ ਤਾਂ ਸਰਕਾਰ ਨੂੰ ਬੈਕਫੁੱਟ ‘ਤੇ ਆਉਣਾ ਪਿਆ। ਇਸ ਤੋਂ ਇਲਾਵਾ ਹੋਰ ਵੀ ਕਈ ਮਾਮਲਿਆਂ ਵਿਚ ਸਰਕਾਰ ਏਜੀ ਵਿਨੋਦ ਘਈ ਤੋਂ ਸੰਤੁਸ਼ਟ ਨਹੀਂ ਸੀ।
Check Also
ਕੈਨੇਡਾ ‘ਚ ਭਾਰਤੀਆਂ ਸਾਹਮਣੇ ਵੱਡਾ ਸੰਕਟ
50 ਲੱਖ ਵਿਦੇਸ਼ੀਆਂ ਦੇ ਆਰਜ਼ੀ ਪਰਮਿਟਾਂ ਦੀ ਮਿਆਦ ਖਤਮ -ਛੱਡਣਾ ਪੈ ਸਕਦਾ ਹੈ ਕੈਨੇਡਾ ਓਟਾਵਾ/ਬਿਊਰੋ …