-1.8 C
Toronto
Wednesday, December 3, 2025
spot_img
Homeਭਾਰਤਭੂਚਾਲ ਦੇ ਝਟਕਿਆਂ ਨਾਲ ਕੰਬੇ ਉੱਤਰੀ ਭਾਰਤ ਅਤੇ ਨੇਪਾਲ

ਭੂਚਾਲ ਦੇ ਝਟਕਿਆਂ ਨਾਲ ਕੰਬੇ ਉੱਤਰੀ ਭਾਰਤ ਅਤੇ ਨੇਪਾਲ

ਨੇਪਾਲ ਵਿੱਚ ਕਈ ਇਮਾਰਤਾਂ ਨੂੰ ਪੁੱਜਾ ਨੁਕਸਾਨ, ਦਿੱਲੀ-ਐੱਨਸੀਆਰ ‘ਚ ਲੋਕ ਡਰ ਕੇ ਘਰਾਂ ‘ਚੋਂ ਬਾਹਰ ਨਿਕਲੇ
ਨਵੀਂ ਦਿੱਲੀ : ਨੇਪਾਲ ਵਿੱਚ ਮੰਗਲਵਾਰ ਨੂੰ ਕੁਝ ਹੀ ਸਮੇਂ ਅੰਦਰ ਇੱਕ-ਤੋਂ ਬਾਅਦ ਇੱਕ ਪੰਜ ਵਾਰ ਆਏ ਭੂਚਾਲ ਦੇ ਝਟਕੇ ਦਿੱਲੀ-ਐੱਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਨੇਪਾਲ ‘ਚ 10 ਵਿਅਕਤੀ ਜ਼ਖ਼ਮੀ ਹੋਏ ਹਨ ਜਦਕਿ ਕਈ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਇਹ ਜਾਣਕਾਰੀ ਦਿੱਤੀ।
ਕੇਂਦਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 5.3 ਦੀ ਰਫਤਾਰ ਵਾਲਾ ਪਹਿਲਾ ਭੂਚਾਲ ਦਾ ਝਟਕਾ ਬਾਅਦ ਦੁਪਹਿਰ 2:40 ਵਜੇ ਮਹਿਸੂਸ ਕੀਤਾ ਗਿਆ ਜਦਕਿ ਇਸ ਤੋਂ 3:06 ਵਜੇ 6.3 ਦੀ ਰਫ਼ਤਾਰ ਨੂੰ ਮੁੜ ਭੂਚਾਲ ਆਇਆ। ਇਸ ਤੋਂ ਬਾਅਦ 3:13 ਵਜੇ 5.1 ਦੀ ਰਫ਼ਤਾਰ, 3:45 ਵਜੇ 4.1, 4:28 ਵਜੇ 4.1, 4.31 ਵਜੇ 4.3, 5:19 ਵਜੇ 5 ਅਤੇ 5:38 ਵਜੇ 5 ਦੀ ਰਫ਼ਤਾਰ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸੂਤਰਾਂ ਨੇ ਦੱਸਿਆ ਕਿ ਭੂਚਾਲ ਕਾਰਨ ਵਾਪਰੀਆਂ ਘਟਨਾਵਾਂ ‘ਚ ਚਾਰ ਵਿਦਿਆਰਥੀਆਂ ਸਮੇਤ 10 ਵਿਅਕਤੀ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨਿਕ ਅਧਿਕਾਰੀ ਅਨੁਸਾਰ ਬਝਾਂਗ ‘ਚ ਇੱਕ ਥਾਣੇ ਦੀ ਇਮਾਰਤ ਨੂੰ ਨੁਕਸਾਨ ਪੁੱਜਾ ਹੈ ਜਦਕਿ ਕਈ ਘਰਾਂ ‘ਚ ਤਰੇੜਾਂ ਆ ਗਈਆਂ ਹਨ। ਉੱਧਰ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ‘ਚ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਅਤੇ ਲੋਕ ਆਪਣੇ ਘਰਾਂ ਤੇ ਦਫਤਰਾਂ ‘ਚੋਂ ਬਾਹਰ ਨਿਕਲ ਆਏ। ਇਸੇ ਤਰ੍ਹਾਂ ਚੰਡੀਗੜ੍ਹ ਤੇ ਜੈਪੁਰ ਸਮੇਤ ਉੱਤਰੀ ਭਾਰਤ ਦੇ ਵੱਖ ਵੱਖ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ਪਰ ਕਿਸੇ ਪਾਸਿਓਂ ਕੋਈ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮਿਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਇਹ ਝਟਕੇ ਦਿੱਲੀ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ, ਗਾਜ਼ੀਆਬਾਦ ਸਮੇਤ ਨੇੜਲੇ ਸ਼ਹਿਰਾਂ ਵਿੱਚ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਰਾਜਸਥਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਹੇ ਹਨ।

 

RELATED ARTICLES
POPULAR POSTS