ਗਿਆਨੀ ਤਰਲੋਚਨ ਸਿੰਘ ਨੇ ਸਾਰਾ ਜੀਵਨ ਸਿੱਖ ਪੰਥ ਦੀ ਸੇਵਾ ‘ਚ ਲਾਇਆ
ਅੰਮ੍ਰਿਤਸਰ/ਬਿਊਰੋ ਨਿਊਜ਼
ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿੱਚ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਫੈਸਲੇ ਅਨੁਸਾਰ ਕੇਂਦਰੀ ਸਿੱਖ ਅਜਾਇਬ ਘਰ ਅੰਮ੍ਰਿਤਸਰ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੀ ਤਸਵੀਰ ਲਾਈ ਗਈ ਹੈ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਸਮੇਤ ਸਿੱਖ ਸੰਗਤ ਹਾਜ਼ਰ ਸੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨੇ ਇਸ ਮੌਕੇ ਰਸਭਿੰਨਾ ਕੀਰਤਨ ਕੀਤਾ, ਉਪਰੰਤ ਅਰਦਾਸ ਕੀਤੀ ਗਈ ਤੇ ਮਰਹੂਮ ਸਿੰਘ ਸਾਹਿਬ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕਰ ਦਿੱਤਾ ਗਿਆ। ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦਾ ਜਨਮ ਬੰਗਾ ਨੇੜੇ ਨੌਹਰਾ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਨੇ ਸਾਰਾ ਜੀਵਨ ਸਿੱਖ ਪੰਥ ਦੀ ਸੇਵਾ ਵਿੱਚ ਬਤੀਤ ਕੀਤਾ। ਉਨ੍ਹਾਂ 11 ਸਾਲ ਦੇ ਲਗਭਗ ਤਖਤ ਸ੍ਰੀ ਕੇਸਗੜ੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਜਥੇਦਾਰ ਵਜੋਂ ਸੇਵਾ ਨਿਭਾਈ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …