ਕੇਜਰੀਵਾਲ ਦੀਆਂ ਐਸਵਾਈਐਲ ਪ੍ਰਤੀ ਟਿੱਪਣੀਆਂ ਨੂੰ ਦੱਸਿਆ ਵਿਅਰਥ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਰਵਿੰਦ ਕੇਜਰੀਵਾਲ ਵੱਲੋਂ ਐਸ.ਵਾਈ.ਐਲ ਬਾਰੇ ਦਿੱਤੇ ਬਿਆਨ ਨੂੰ ਵਿਅਰਥ ਕਰਾਰ ਦਿੰਦਿਆਂ ਮਜ਼ਾਕ ਉਡਾਇਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਵੱਡੇ ਪੱਧਰ ‘ਤੇ ਆਗੂਆਂ, ਵਰਕਰਾਂ ਤੇ ਵਲੰਟੀਅਰਾਂ ਵੱਲੋਂ ਪਾਰਟੀ ਨੂੰ ਛੱਡਣ ਨਾਲ, ਹੁਣ ਕੇਜਰੀਵਾਲ ਦੀ ਪਾਰਟੀ ਪੂਰੀ ਤਰ੍ਹਾਂ ਉਲਝ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀਆਂ ਐਸ.ਵਾਈ.ਐਲ ਉਪਰ ਟਿੱਪਣੀਆਂ ਉਸ ਦਿਨ ਆਈਆਂ ਹਨ, ਜਦੋਂ ਉਨ੍ਹਾਂ ਦੇ ਸੰਗਠਨ ਦੇ ਚਾਰ ਮੁੱਖ ਆਗੂ ਕਾਂਗਰਸ ਵਿਚ ਸ਼ਾਮਿਲ ਹੋ ਗਏ।
ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਐਸ.ਵਾਈ.ਐਲ ਮੁੱਦੇ ਉਪਰ ਉਦੋਂ ਬੋਲਣ ਦਾ ਫੈਸਲਾ ਲਿਆ, ਜਦੋਂ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਨਾਲ ਬੁਰੇ ਹਾਲਾਤਾਂ ਵਿਚ ਘਿਰ ਚੁੱਕੀ ਹੈ। ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਖੁਦ ਕਈ ਵਾਰ ਪੰਜਾਬ ਦੇ ਲੋਕਾਂ ਲਈ ਇਸ ਮਹੱਤਵਪੂਰਨ ਮੁੱਦੇ ਉਪਰ ਕੇਜਰੀਵਾਲ ਨੂੰ ਉਨ੍ਹਾਂ ਦੀ ਚੁੱਪੀ ਤੋੜਨ ਵਾਸਤੇ ਕਿਹਾ ਸੀ। ਪਰ ਕੇਜਰੀਵਾਲ ਨੇ ਪ੍ਰਤੀਕਿਰਿਆ ਜਾਹਿਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …