18 C
Toronto
Monday, September 15, 2025
spot_img
Homeਪੰਜਾਬਪਿੰਡ' ਦਾ ਐਵਾਰਡ

ਪਿੰਡ’ ਦਾ ਐਵਾਰਡ

23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਦਾ ਦਿੱਤਾ ਗਿਆ ਪੁਰਸਕਾਰ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ 24 ਅਜਿਹੇ ਪਿੰਡਾਂ ਨੂੰ ‘ਉੱਤਮ ਪਿੰਡ’ ਦੇ ਸੂਬਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪਿੰਡਾਂ ਦੀ ਸਾਫ-ਸਫ਼ਾਈ, ਤਰਲ ਤੇ ਠੋਸ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਅਤੇ ਬੁਨਿਆਦੀ ਸਵੱਛ ਸਹੂਲਤਾਂ ਪੱਖੋਂ ਉੱਤਮ ਕੰਮ ਕੀਤੇ ਗਏ ਹਨ। ਚੰਡੀਗੜ੍ਹ ਵਿਚ ‘ਸਵੱਛ ਭਾਰਤ ਦਿਵਸ’ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਚਾਇਤਾਂ ਦਾ ਸਨਮਾਨ ਕੀਤਾ ਗਿਆ। ਇਸੇ ਤਰ੍ਹਾਂ ਸਾਫ਼-ਸਫ਼ਾਈ ਰੱਖਣ, ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਅਤੇ ਸਵੱਛਤਾ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਪਿੰਡਾਂ ਦੇ 23 ਸਕੂਲਾਂ ਨੂੰ ‘ਉੱਤਮ ਸਕੂਲ’ ਅਤੇ 23 ਸਫ਼ਾਈ ਸੇਵਕਾਂ ਨੂੰ ‘ਉੱਤਮ ਸਫਾਈ ਸੇਵਕ’ ਪੁਰਸਕਾਰ ਦਿੱਤਾ ਗਿਆ ਹੈ। ਜਿੰਪਾ ਨੇ ਸੁਝਾਅ ਦਿੱਤਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪੇਂਡੂ ਖੇਤਰਾਂ ਵਿੱਚ ਗੈਰ-ਸਰਕਾਰੀ ਸੰਗਠਨਾਂ (ਐੱਨਜੀਓਜ਼), ਯੂਥ ਕਲੱਬਾਂ ਅਤੇ ਸਵੈ-ਸੇਵੀ ਸੰਸਥਾਵਾਂ ਨੂੰ ਲਾਮਬੰਦ ਕਰਨਾ ਚਾਹੀਦਾ ਹੈ।
‘ਉੱਤਮ ਪਿੰਡ’ ਦਾ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਪੰਚਾਇਤਾਂ ਵਿੱਚ ਪਿੰਡ ਧਰਦਿਓ (ਜ਼ਿਲ੍ਹਾ ਅੰਮ੍ਰਿਤਸਰ), ਭੈਣੀ ਮਹਿਰਾਜ (ਬਰਨਾਲਾ), ਭੋਡੀਪੁਰਾ (ਬਠਿੰਡਾ), ਲੰਭਵਾਲੀ (ਫਰੀਦਕੋਟ), ਬਾਠਾਂ ਖੁਰਦ (ਫਤਹਿਗੜ੍ਹ ਸਾਹਿਬ), ਪੰਨੀਵਾਲਾ ਮਾਹਲਾ (ਫਾਜ਼ਿਲਕਾ), ਮਣਕਿਆਂ ਵਾਲਾ (ਫਿਰੋਜ਼ਪੁਰ), ਧਮਰਾਈ (ਗੁਰਦਾਸਪੁਰ), ਨਾਰੂ ਨੰਗਲ (ਹੁਸ਼ਿਆਰਪੁਰ), ਰੁੜਕਾਂ ਕਲਾਂ (ਜਲੰਧਰ), ਮਾਣਕ (ਕਪੂਰਥਲਾ), ਚਹਿਲਾਂ (ਲੁਧਿਆਣਾ), ਮਾਣਕ ਹੇੜੀ (ਮਾਲੇਰਕੋਟਲਾ), ਮਾਨਬੀਬੜੀਆਂ (ਮਾਨਸਾ), ਪੱਤੋ ਜਵਾਹਰ ਸਿੰਘ ਵਾਲਾ (ਮੋਗਾ), ਭੂੰਦੜ (ਸ੍ਰੀ ਮੁਕਤਸਰ ਸਾਹਿਬ), ਮੋਹੀ ਕਲਾਂ (ਪਟਿਆਲਾ), ਮਨਵਾਲ (ਪਠਾਨਕੋਟ), ਦਤਾਰਪੁਰ (ਰੂਪਨਗਰ), ਘਰਾਚੋਂ (ਸੰਗਰੂਰ), ਭੱਦਲਵਡ (ਸੰਗਰੂਰ), ਮਾਜਰੀ (ਐੱਸਏਐੱਸ ਨਗਰ ਮੁਹਾਲੀ), ਮਾਹਲ ਖੁਰਦ (ਐੱਸਬੀਐੱਸ ਨਗਰ) ਅਤੇ ਰਾਮ ਸਿੰਘ ਵਾਲਾ (ਤਰਨ ਤਾਰਨ) ਸ਼ਾਮਲ ਹਨ। ਇਸ ਤੋਂ ਇਲਾਵਾ ਜਿਹੜੇ 23 ‘ਉੱਤਮ ਸਫਾਈ ਸੇਵਕ’ ਪੁਰਸਕਾਰ ਦਿੱਤੇ ਗਏ ਹਨ, ਉਨ੍ਹਾਂ ਵਿੱਚ ਕੁਲਵੰਤ ਸਿੰਘ (ਧਰਦਿਓ, ਰਈਆ), ਮੰਗੂ ਰਾਮ (ਭੋਤਨਾ, ਸ਼ਹਿਣਾ), ਗੁਰਮੀਤ ਸਿੰਘ (ਭੋਡੀਪੁਰਾ, ਭਗਤਾ ਭਾਈ ਕਾ), ਜਸਵਿੰਦਰ ਸਿੰਘ (ਮੁਮਾਰਾ, ਫਰੀਦਕੋਟ), ਸਤੀਸ਼ ਕੁਮਾਰ (ਭਾਮੀਆਂ, ਖਮਾਣੋਂ), ਸੁਨੀਲ ਕੁਮਾਰ (ਪੰਜ ਕੋਸੀ, ਖੂਈਆਂ ਸਰਵਰ), ਹਰਚਰਨ ਸਿੰਘ (ਕਸੋਆਣਾ, ਜ਼ੀਰਾ), ਲਖਵਿੰਦਰ ਸਿੰਘ (ਪੇਰੋਸ਼ਾਹ, ਸ੍ਰੀ ਹਰਗੋਬਿੰਦਪੁਰ), ਕੁਲਵਿੰਦਰ ਕੌਰ (ਬਿਲਾਸਪੁਰ, ਹੁਸ਼ਿਆਰਪੁਰ), ਬਸਤਿੰਦਰ ਸਿੰਘ (ਲਿੱਧਰਾਂ, ਜਲੰਧਰ ਪੱਛਮੀ), ਮੇਜਰ ਸਿੰਘ (ਸਿੱਧਵਾਂ, ਕਪੂਰਥਲਾ), ਸੁਮਿੱਤਰਾ (ਠੱਕਰਵਾਲ, ਲੁਧਿਆਣਾ-1), ਰਾਮਾਂ (ਮਾਣਕਹੇੜੀ, ਮਾਲੇਰਕੋਟਲਾ), ਸੱਤਿਆ ਪ੍ਰਕਾਸ਼ (ਦਾਤੇਵਾਸ, ਬੁਢਲਾਡਾ), ਕਰਮ ਚੰਦ (ਚੋਟੀਆਂ ਖੁਰਦ, ਮੋਗਾ-2), ਸੰਦੀਪ ਸਿੰਘ (ਕਿੱਲਿਆਂ ਵਾਲੀ, ਲੰਬੀ), ਗੋਪਾਲ ਵਰਮਾ (ਹਰਦਾਸਪੁਰ, ਪਟਿਆਲਾ ਦਿਹਾਤੀ), ਰਵਿੰਦਰ ਰਵਿਦਾਸ (ਮਨਵਾਲ, ਪਠਾਨਕੋਟ), ਚਰਨਜੀਤ ਸਿੰਘ (ਦਤਾਰਪੁਰ, ਮੋਰਿੰਡਾ), ਮੁਖਤਿਆਰ ਸਿੰਘ (ਮੋਜੋਵਾਲ, ਸੁਨਾਮ), ਆਕਾਸ਼ (ਮਦਨਹੇੜੀ, ਖਰੜ), ਸੁਖਵਿੰਦਰ ਰਾਮ (ਭਾਰਟਾ ਕਲਾਂ, ਐਸ.ਬੀ.ਐਸ. ਨਗਰ) ਅਤੇ ਰਾਮ ਲਾਲ (ਪੱਟੀ) ਦੇ ਨਾਂ ਸ਼ਾਮਲ ਹਨ।
ਐਸਜੀਪੀਸੀ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਂਝੀ ਕੀਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਸਬੰਧੀ 21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਅਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਮੁੱਖ ਮੰਤਰੀ ਨੇ ਇਹ ਜਾਣਕਾਰੀ ਸ਼ੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸਦੇ ਚੱਲਦਿਆਂ ਭਗਵੰਤ ਸਰਕਾਰ ਵੱਲੋਂ ਸ੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਏ ਜਾਣ ਬਾਰੇ ਗੰਭੀਰਤਾ ਦਾ ਇਸ ਗੱਲ ਤੋਂ ਵੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ, ਇੱਕ ਸੀਨੀਅਰ ਆਈਏਐਸ ਅਫਸਰ ਅਤੇ ਸੈਕਟਰੀ ਹੋਮ ਗੁਰਕੀਰਤ ਕ੍ਰਿਪਾਲ ਸਿੰਘ ਨੂੰ ਕਮਿਸ਼ਨਰ ਗੁਰਦੁਆਰਾ ਇਲੈਕਸ਼ਨਸ ਪੰਜਾਬ ਲਾਇਆ ਗਿਆ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਰਿਟਾ. ਐਸ.ਐਸ ਸਾਰੋਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਵੋਟਾਂ ਕਮਿਸ਼ਨ ਵਲੋਂ ਪਹਿਲਾਂ ਹੀ ਨਿਰਧਾਰਿਤ ਕੀਤੇ ਪ੍ਰੋਫਾਰਮੇ ਨੂੰ ਭਰ ਕੇ ਬਣਾਈਆਂ ਜਾ ਸਕਦੀਆਂ ਹਨ, ਜੋ ਕਿ ਪਹਿਲਾਂ ਹੀ ਸਬੰਧਤ ਅਧਿਕਾਰੀਆਂ ਨੂੰ ਪ੍ਰੋਫਾਰਮਾ ਭੇਜਿਆ ਜਾ ਚੁੱਕਾ ਹੈ।

RELATED ARTICLES
POPULAR POSTS